ਨਵੀਂ ਦਿੱਲੀ, 6 ਜਨਵਰੀ – 5 ਜਨਵਰੀ ਦਿਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਪ੍ਰਬੰਧਾਂ ਵਿੱਚ ਹੋਈਆਂ ‘ਖ਼ਾਮੀਆਂ’ ਦੇ ਮਾਮਲੇ ਦਾ ਕੇਂਦਰੀ ਗ੍ਰਹਿ ਮੰਤਰਾਲੇ ਨੇ ਗੰਭੀਰ ਨੋਟਿਸ ਲਿਆ ਹੈ। ਮੰਤਰਾਲੇ ਨੇ ਇਸ ਮਾਮਲੇ ਦੀ ਜਾਂਚ ਲਈ 6 ਜਨਵਰੀ ਦਿਨ ਵੀਰਵਾਰ ਨੂੰ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜਿਸ ਦੀ ਅਗਵਾਈ ਸੁਧੀਰ ਕੁਮਾਰ ਸਕਸੇਨਾ, ਸਕੱਤਰ (ਸੁਰੱਖਿਆ), ਕੈਬਿਨਟ ਸਕੱਤਰੇਤ, ਵੱਲੋਂ ਕੀਤੀ ਜਾਵੇਗੀ। ਇਸ ਕਮੇਟੀ ਵਿੱਚ ਬਲਬੀਰ ਸਿੰਘ, ਜਾਇੰਟ ਡਾਇਰੈਕਟਰ (ਆਈਬੀ) ਤੇ ਐੱਸ ਸੁਰੇਸ਼, ਆਈਜੀ, ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਕਮੇਟੀ ਨੂੰ ਕਿਹਾ ਗਿਆ ਹੈ ਕਿ ਉਹ ਆਪਣੀ ਰਿਪੋਰਟ ਜਲਦ ਤੋਂ ਜਲਦ ਦੇਵੇ।
Home Page ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਮਾਮਲਾ: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਂਚ ਲਈ...