ਨਵੀਂ ਦਿੱਲੀ, 25 ਫਰਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਰ ਰਾਤ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਫ਼ੋਨ ‘ਤੇ ਗੱਲਬਾਤ ਕੀਤੀ। ਸ੍ਰੀ ਮੋਦੀ ਨੇ ਯੂਕਰੇਨ ‘ਤੇ ਹਮਲੇ ਮਗਰੋਂ ਬਣੇ ਹਾਲਾਤ ‘ਤੇ ਚਰਚਾ ਕੀਤੀ। ਉਨ੍ਹਾਂ ਪੂਤਿਨ ਨੂੰ ਸੁਝਾਅ ਦਿੱਤਾ ਕਿ ਇਸ ਮਸਲੇ ਦਾ ਗੱਲਬਾਤ ਰਾਹੀਂ ਹੱਲ ਕੱਢਿਆ ਜਾਵੇ। ਉਨ੍ਹਾਂ ਸਾਫ਼ ਕਰ ਦਿੱਤਾ ਕਿ ਯੂਕਰੇਨ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਉਨ੍ਹਾਂ ਦੀ ਸਿਖਰਲੀ ਤਰਜੀਹ ਰਹੇਗੀ। ਇਸ ਤੋਂ ਪਹਿਲਾਂ ਸ੍ਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਰੂਸ ਵੱਲੋਂ ਯੂਕਰੇਨ ‘ਤੇ ਕੀਤੇ ਹਮਲੇ ਮਗਰੋਂ ਬਣੇ ਹਾਲਾਤ ‘ਤੇ ਨਜ਼ਰਸਾਨੀ ਕੀਤੀ। ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਾਮਨ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਮੌਜੂਦ ਸਨ। ਮੀਟਿੰਗ ਵਿੱਚ ਪਿਊਸ਼ ਗੋਇਲ, ਹਰਦੀਪ ਪੁਰੀ, ਅਜੀਤ ਡੋਵਾਲ ਤੇ ਪੀ.ਕੇ.ਮਿਸ਼ਰਾ ਵੀ ਹਾਜ਼ਰ ਸਨ।
Home Page ਪ੍ਰਧਾਨ ਮੰਤਰੀ ਮੋਦੀ ਵੱਲੋਂ ਪੂਤਿਨ ਨਾਲ ਗੱਲਬਾਤ