
ਨਵੀਂ ਦਿੱਲੀ, 16 ਅਕਤੂਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਜੰਮੂ-ਕਸ਼ਮੀਰ ਦੀਆਂ ਦੋ ਡਿਜੀਟਲ ਬੈਂਕਿੰਗ ਯੂਨਿਟਾਂ (ਡੀਬੀਯੂ) ਸਮੇਤ ਕੁੱਲ 75 ਡਿਜੀਟਲ ਬੈਂਕਿੰਗ ਯੂਨਿਟਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਯੂਨਿਟ ਨਾਗਰਿਕਾਂ ਲਈ ਬਿਹਤਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਗਰੀਬਾਂ ਦੀ ਸੇਵਾ ਕਰਨ ਦੀ ਆਪਣੀ ਵਚਨਬੱਧਤਾ ਵਜੋਂ ਬੈਂਕਾਂ ਨੂੰ ਗਰੀਬਾਂ ਦੇ ਘਰਾਂ ਤੱਕ ਪਹੁੰਚਾਉਣ ਦੀ ਪਹਿਲ ਕੀਤੀ ਹੈ।