ਨਵੀਂ ਦਿੱਲੀ, 24 ਮਈ – ਲੋਕ ਸਭਾ ਚੋਣਾਂ ਦੀ 23 ਮਈ ਨੂੰ ਹੋਈ ਗਿਣਤੀ ਵਿੱਚ ਪੰਜਾਬ ਸੂਬੇ ਵਿੱਚ ਕਾਂਗਰਸ ਦਾ ਪੱਲੜਾ ਭਾਰੀ ਰਿਹਾ ਅਤੇ ਸੂਬੇ ਦੀਆਂ 13 ਸੀਟਾਂ ਵਿੱਚੋਂ 8 ਸੀਟਾਂ ਉੱਤੇ ਜਿੱਤ ਦਰਜ ਕੀਤੀ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਨੂੰ 2-2 ਸੀਟਾਂ ਉੱਤੇ ਜਿੱਤ ਮਿਲੀ ਹੈ ਤੇ ਆਮ ਆਦਮੀ ਪਾਰਟੀ ਨੇ 1 ਸੀਟ ਮਿਲੀ ਹੈ।
ਕਾਂਗਰਸ ਵੱਲੋਂ ਪਟਿਆਲਾ ਤੋਂ ਮਹਾਰਾਣੀ ਪ੍ਰਨੀਤ ਕੌਰ, ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਜਲੰਧਰ ਤੋਂ ਸੰਤੋਖ ਸਿੰਘ ਚੌਧਰੀ, ਸ੍ਰੀ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ, ਫ਼ਰੀਦਕੋਟ ਤੋਂ ਮੁਹੰਮਦ ਸਦੀਕ, ਫ਼ਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਜਿੱਤੇ। ਜਦੋਂ ਕਿ ਫ਼ਿਰੋਜ਼ਪੁਰ ਤੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ (ਸ਼੍ਰੋਮਣੀ ਅਕਾਲੀ ਦਲ) ਤੇ ਬਠਿੰਡਾ ਤੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (ਸ਼੍ਰੋਮਣੀ ਅਕਾਲੀ ਦਲ), ਗੁਰਦਾਸਪੁਰ ਤੋਂ ਸੰਨੀ ਦਿਓਲ (ਭਾਜਪਾ), ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼ (ਭਾਜਪਾ) ਅਤੇ ਸੰਗਰੂਰ ਤੋਂ ਭਗਵੰਤ ਮਾਨ (ਆਪ) ਨੇ ਜਿੱਤ ਦਰਜ ਕੀਤੀ।
Home Page ਪੰਜਾਬ ‘ਚ ਕਾਂਗਰਸ ਦਾ ਪੱਲੜਾ ਰਿਹਾ ਭਾਰੀ