ਨਵੀਂ ਦਿੱਲੀ, 24 ਮਾਰਚ – ਇੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਪੰਜਾਬ ਨੂੰ ਕਰਜ਼ ਦੇ ਬੋਝ ਤੋਂ ਕੱਢਣ ਲਈ ਮਦਦ ਮੰਗੀ।
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਆਰਥਿਕ ਹਾਲਤ ਖ਼ਰਾਬ ਹਨ ਤੇ ਵਿੱਤੀ ਸਥਿਤੀ ਨੂੰ ਸੁਧਾਰਨ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ 2 ਸਾਲਾਂ ਲਈ ਪ੍ਰਤੀ ਸਾਲ 50,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਮੰਨਿਆ ਕਿ ਕੌਮੀ ਸੁਰੱਖਿਆ ਲਈ ਪੰਜਾਬ ਨੂੰ ਕੇਂਦਰ ਦੇ ਸਹਿਯੋਗ ਦੀ ਲੋੜ ਹੈ।
Home Page ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ...