ਵਿਜੈ ਸਿੰਗਲਾ ਨੂੰ 27 ਮਈ ਤੱਕ ਪੁਲੀਸ ਰਿਮਾਂਡ ‘ਤੇ ਭੇਜਿਆ
ਚੰਡੀਗੜ੍ਹ, 24 ਮਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਹਟਾ ਦਿੱਤਾ। ਇਸ ਦੌਰਾਨ ਸਿੰਗਲਾ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਦਾਲਤ ਨੇ ਵਿਜੈ ਸਿੰਗਲਾ ਨੂੰ 27 ਮਈ ਤੱਕ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੁਲੀਸ ਨੂੰ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਲਈ ਕਿਹਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਿੰਗਲਾ ਮੰਤਰੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਸ਼ਾਮਲ ਹਨ ਅਤੇ ਉਨ੍ਹਾਂ ਕੋਲ ਇਸ ਦੇ ਸਬੂਤ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਮੰਗਣ ਦੇ ਦੋਸ਼ਾਂ ਤਹਿਤ ਸਿੰਗਲਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਨੇ ਸਿੰਗਲਾ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਹੁਕਮ ਦੇ ਦਿੱਤੇ ਹਨ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਪਹਿਲੀ ਵੱਡੀ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਲ 2015 ਵਿੱਚ ਆਪਣੇ ਮੰਤਰੀ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਬਰਖ਼ਾਸਤ ਕੀਤਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Home Page ਪੰਜਾਬ ਭ੍ਰਿਸ਼ਟਾਚਾਰ ਮਾਮਲਾ: ਸੂਬੇ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ...