ਚੰਡੀਗੜ੍ਹ, 22 ਅਗਸਤ – ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸਾਬਕਾ ਫੂਡ ਸੁਪਲਾਈ ਮੰਤਰੀ ਭਾਰਤ ਭੂਸ਼ਨ ਨੂੰ ਟੈਂਡਰ ਅਲਾਟਮੈਂਟ ਘੁਟਾਲੇ ਵਿੱਚ ਬੇਨਿਯਮੀਆਂ ਦੇ ਮਾਮਲੇ ਵਿੱਚ ਅੱਜ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ‘ਆਪ’ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਉਹ ਪਿਛਲੀ ਕਾਂਗਰਸ ਸਰਕਾਰ ਦੇ ਦੂਜੇ ਮੰਤਰੀ ਹਨ। ਕਾਂਗਰਸ ਨੇ ਅੱਜ ਸਵੇਰੇ ਮੁਹਾਲੀ ਵਿੱਚ ਵਿਜੀਲੈਂਸ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਸੀ, ਜਿਸ ਵਿੱਚ ਭਾਰਤ ਭੂਸ਼ਨ ਨੇ ਸਾਥੀਆਂ ਸਮੇਤ ਸ਼ਿਰਕਤ ਕੀਤੀ ਸੀ। ਧਰਨੇ ਨੂੰ ਸੰਬੋਧਨ ਕਰਦਿਆਂ ਆਸ਼ੂ ਨੇ ਕਿਹਾ ਸੀ ਕਿ ਉਹ ਬੇਕਸੂਰ ਹਨ ਅਤੇ ਜੇਕਰ ਵਿਜੀਲੈਂਸ ਕੋਲ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਹੈ ਤਾਂ ਉਹ ਗ੍ਰਿਫ਼ਤਾਰੀ ਲਈ ਤਿਆਰ ਹਨ। ਵਿਜੀਲੈਂਸ ਬਿਊਰੋ ਨੇ ਇਸ ਤੋਂ ਕੁੱਝ ਘੰਟਿਆਂ ਬਾਅਦ ਹੀ ਸਾਬਕਾ ਮੰਤਰੀ ਨੂੰ ਲੁਧਿਆਣਾ ਦੇ ਇੱਕ ਸੈਲੂਨ ਤੋਂ ਗ੍ਰਿਫ਼ਤਾਰ ਕਰ ਲਿਆ।
Home Page ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਫੂਡ ਸੁਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਗ੍ਰਿਫ਼ਤਾਰ