ਪੰਜਾਬ ਵਿਧਾਨ ਸਭਾ ਚੋਣਾਂ: ‘ਆਪ’ ਦਾ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਧੂਰੀ ਹਲਕੇ ਤੋਂ ਉਮੀਦਵਾਰ

ਚੰਡੀਗੜ੍ਹ, 20 ਜਨਵਰੀ – ਆਮ ਆਦਮੀ ਪਾਰਟੀ (ਆਪ) ਨੇ 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੂੰ ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਲੜਾਉਣ ਦਾ ਫ਼ੈਸਲਾ ਕੀਤਾ ਹੈ।
ਇੱਥੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਦਾ ਐਲਾਨ ਕੀਤਾ। ‘ਆਪ’ ਨੇ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ 117 ਵਿੱਚੋਂ 113 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਧੂਰੀ ਵਿਧਾਨ ਸਭਾ ਹਲਕਾ ਜ਼ਿਲ੍ਹਾ ਸੰਗਰੂਰ ਵਿੱਚ ਪੈਂਦਾ ਹੈ, ਜਿੱਥੋਂ ਭਗਵੰਤ ਮਾਨ ਪਹਿਲਾਂ ਬਤੌਰ ਸੰਸਦ ਮੈਂਬਰ ਚੁਣੇ ਗਏ ਹਨ।