ਨਵੀਂ ਦਿੱਲੀ, 17 ਜਨਵਰੀ – ਅੱਜ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਪੈਣ ਵਾਲੀਆਂ ਵੋਟਾਂ ਦੀ ਤਰੀਕ ਨੂੰ 14 ਫਰਵਰੀ ਤੋਂ ਅੱਗੇ ਪਾ ਕੇ ਹੁਣ 20 ਫਰਵਰੀ ਕਰ ਦਿੱਤੀ ਹੈ।
ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਵੋਟਾਂ ਦੀ ਤਰੀਕ 14 ਫਰਵਰੀ ਤੋਂ ਅੱਗੇ ਪਾਉਣ ਦੀ ਮੰਗ ਕੀਤੀ ਗਈ ਸੀ, ਜਿਸ ‘ਤੇ ਵਿਚਾਰ ਕਰਨ ਲਈ ਕੀਤੀ ਗਈ ਇਕ ਮੀਟਿੰਗ ਤੋਂ ਬਾਅਦ ਚੋਣ ਕਮਿਸ਼ਨ ਨੇ ਇਹ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਸੂਬੇ ਦੀਆਂ ਹੋਰ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਸੀ ਕਿ ਗੁਰੂ ਰਵਿਦਾਸ ਦੀ ਜੈਅੰਤੀ ਮਨਾਉਣ ਲਈ ਪੰਜਾਬ ਦੇ ਲੱਖਾਂ ਸ਼ਰਧਾਲੂ ਵਾਰਾਣਸੀ ਜਾਣਗੇ ਜਿਸ ਕਾਰਣ ਉਹ 14 ਫਰਵਰੀ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਹੀਂ ਕਰ ਸਕਣਗੇ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਾਂ ਦੀ ਤਰੀਕ ਅੱਗੇ ਪਾਈ ਜਾਵੇ ਤਾਂ ਜੋ ਇਹ ਸ਼ਰਧਾਲੂ ਲੋਕ ਵੀ ਆਪਣੀ ਵੋਟ ਪਾ ਸਕਣ।
Home Page ਪੰਜਾਬ ਵਿਧਾਨ ਸਭਾ ਚੋਣਾਂ: ਪੰਜਾਬ ‘ਚ ਹੁਣ 20 ਫਰਵਰੀ ਨੂੰ ਵੋਟਾਂ ਪੈਣਗੀਆਂ