ਹਰਪਾਲ ਚੀਮਾ ਨੂੰ ਖ਼ਜ਼ਾਨਾ ਮੰਤਰੀ ਤੇ ਮੀਤ ਹੇਅਰ ਨੂੰ ਸਿੱਖਿਆ ਮੰਤਰੀ ਬਣਾਇਆ ਗਿਆ
ਚੰਡੀਗੜ੍ਹ, 21 ਮਾਰਚ – ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਵਜ਼ਾਰਤ ਦੇ ਨਵੇਂ ਥਾਪੇ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ। ਖ਼ਬਰਾਂ ਮੁਤਾਬਿਕ ਮੁੱਖ ਮੰਤਰੀ ਮਾਨ ਨੇ ਗ੍ਰਹਿ ਵਿਭਾਗ, ਵਿਜੀਲੈਂਸ ਤੇ ਪਰਸੋਨਲ ਵਿਭਾਗ ਆਪਣੇ ਕੋਲ ਰੱਖੇ ਹਨ, ਜਦੋਂ ਕਿ ਹਰਪਾਲ ਚੀਮਾ ਨੂੰ ਪੰਜਾਬ ਦਾ ਖ਼ਜ਼ਾਨਾ ਮੰਤਰੀ ਬਣਾਇਆ ਹੈ। ਚੀਮਾ ਨੂੰ ਮਾਲ ਵਿਭਾਗ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ। ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੂੰ ਸਿੱਖਿਆ ਮੰਤਰੀ ਅਤੇ ਡਾ. ਵਿਜੈ ਸਿੰਗਲਾ ਨੂੰ ਸਿਹਤ ਮੰਤਰੀ ਬਣਾਇਆ ਗਿਆ ਹੈ। ਭਗਵੰਤ ਮਾਨ ਦੀ ਵਜ਼ਾਰਤ ‘ਚ ਇਕਲੌਤੀ ਮਹਿਲਾ ਮੰਤਰੀ ਡਾ. ਬਲਜੀਤ ਕੌਰ ਨੂੰ ਮਹਿਲਾ ਭਲਾਈ ਬਾਲ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗ ਦਿੱਤੇ ਗਏ ਹਨ। ਹਰਭਜਨ ਸਿੰਘ ਨੂੰ ਬਿਜਲੀ ਵਿਭਾਗ, ਲਾਲ ਚੰਦ ਨੂੰ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ, ਕੁਲਦੀਪ ਸਿੰਘ ਧਾਲੀਵਾਲ ਨੂੰ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ, ਹਰਜੋਤ ਬੈਂਸ ਨੂੰ ਸੈਰ-ਸਪਾਟਾ ਤੇ ਕਾਨੂੰਨ ਵਿਭਾਗ, ਜਦੋਂ ਕਿ ਬ੍ਰਹਮ ਸ਼ੰਕਰ ਜਿੰਪਾ ਨੂੰ ਜਲ ਤੇ ਆਫ਼ਤ ਪ੍ਰਬੰਧ ਵਿਭਾਗ ਦਿੱਤੇ ਗਏ ਹਨ। ਲਾਲਜੀਤ ਸਿੰਘ ਭੁੱਲਰ ਨੂੰ ਟਰਾਂਸਪੋਰਟ ਮੰਤਰੀ ਬਣਾਇਆ ਗਿਆ ਹੈ।
Home Page ਪੰਜਾਬ ਵਜ਼ਾਰਤ ‘ਚ ਵਿਭਾਗਾਂ ਦੀ ਵੰਡ: ਮੁੱਖ ਮੰਤਰੀ ਭਗਵੰਤ ਮਾਨ ਕੋਲ ਗ੍ਰਹਿ...