ਬਜਟ 2022-23: ਲੋਕ ਪੱਖੀ, ਨਿਵੇਸ਼, ਰੁਜ਼ਗਾਰ ਮੁਖੀ ਤੇ ਖੇਤੀ ਨੂੰ ਲਾਹੇਵੰਦ ਬਣਾਉਣ ਵਾਲਾ – ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 1 ਫਰਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਲ 2022-23 ਦੇ ਬਜਟ ਬਾਰੇ ਕਿਹਾ ਹੈ ਕਿ ਲੋਕ ਸਭਾ ਵਿੱਚ ਪੇਸ਼ ਕੀਤਾ ਬਜਟ ਵਧੇਰੇ ਨਿਵੇਸ਼, ਵਧੇਰੇ ਬੁਨਿਆਦੀ ਢਾਂਚੇ ਅਤੇ ਵਧੇਰੇ ਰੁਜ਼ਗਾਰ ਦੇ ਮੌਕਿਆਂ ਨਾਲ ਭਰਪੂਰ ਹੈ। ਇਸ ਬਜਟ ਵਿੱਚ ਖੇਤੀ ਨੂੰ ਲਾਹੇਵੰਦ ਬਣਾਉਣ ਦੀ ਵਿਵਸਥਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰੀ ਬਜਟ ਨੂੰ ਲੋਕ ਪੱਖੀ ਅਤੇ ਪ੍ਰਗਤੀਸ਼ੀਲ ਕਰਾਰ ਦਿੱਤਾ।