ਨਵੀਂ ਦਿੱਲੀ, 10 ਅਪ੍ਰੈਲ – ਕੋਰੋਨਾਵਾਇਰਸ ਨਾਲ ਦੇਸ਼ ਭਰ ਵਿੱਚ ਹੁਣ ਤੱਕ ਲਗਭਗ 200 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਆਂਕੜਿਆਂ ਮੁਤਾਬਿਕ ਦੇਸ਼ ਵਿੱਚ ਕੋਵਿਡ -19 ਨਾਲ ਮਰਨ ਵਾਲਿਆਂ ਦੀ ਗਿਣਤੀ 199 ਤੱਕ ਪਹੁੰਚ ਗਈ ਹੈ। ਪਿਛਲੇ 12 ਘੰਟਿਆਂ ਵਿੱਚ 547 ਨਵੇਂ ਮਾਮਲੇ ਸਾਹਮਣੇ ਆਏ ਹਨ, ਉੱਥੇ ਹੀ 30 ਲੋਕਾਂ ਦੀ ਮੌਤ ਹੋਈ ਹੈ। ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਕੁੱਲ ਗਿਣਤੀ ਵੱਧ ਕੇ 6,412 ਤੱਕ ਪਹੁੰਚ ਗਈ ਹੈ। ਜਿਨ੍ਹਾਂ ਵਿੱਚੋਂ 5,709 ਲੋਕਾਂ ਦਾ ਇਲਾਜ ਜਾਰੀ ਹੈ ਤੇ ਇਸ ਰੋਗ ਤੋਂ 504 ਲੋਕ ਠੀਕ ਹੋਏ ਹਨ।
ਭਾਰਤ ਭਰ ਵਿੱਚ ਲਾਕਡਾਊਨ ਦੇ ਬਾਵਜੂਦ ਕੋਰੋਨਾਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ, ਜਿਸ ਦੇ ਕਰਕੇ ਉੱਤਰ ਪ੍ਰਦੇਸ (ਯੂਪੀ), ਮੱਧ ਪ੍ਰਦੇਸ ਅਤੇ ਰਾਜਧਾਨੀ ਦਿੱਲੀ ਵਿੱਚ ਦੇ ਕੁੱਝ ਹੌਟਸਪਾਟ ਇਲਾਕਿਆਂ ਨੂੰ ਪੂਰੀ ਤਰ੍ਹਾਂ ਨਾਲ ਸਿਲ ਕਰ ਦਿੱਤਾ ਗਿਆ ਹੈ।
ਕੋਰੋਨਾਵਾਇਰਸ ਦੀ ਮਹਾਂਮਾਰੀ ਦੀ ਮਾਰ ਹੇਠ ਲਗਭਗ ਪੂਰੀ ਦੁਨੀਆ ਆ ਗਈ ਹੈ। ਪੂਰੀ ਦੁਨੀਆ ਵਿੱਚ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 16 ਲੱਖ ਤੋਂ ਪਾਰ ਹੋ ਗਈ ਹੈ, ਇਸ ਨਾਲ 95 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਗਈ ਹੈ ਤੇ ਲਗਭਗ 3 ਲੱਖ 54 ਹਜ਼ਾਰ ਦੇ ਕਰੀਬ ਲੋਕ ਠੀਕ ਹੋਏ ਹਨ।
Home Page ਭਾਰਤ ‘ਚ ਕੋਰੋਨਾਵਾਇਰਸ ਤੋਂ 6,412 ਪੀੜਿਤ ਤੇ 199 ਲੋਕਾਂ ਦੀ ਮੌਤ