ਨਵੀਂ ਦਿੱਲੀ, 30 ਅਕਤੂਬਰ – ਭਾਰਤ ਨੇ ਕੋਰੋਨਾਵਾਇਰਸ ਦੇ ਕੇਸਾਂ ਦੇ ਵਾਧੇ ‘ਚ ਬ੍ਰਾਜ਼ੀਲ ਨੂੰ ਪਿੱਛੇ ਧੱਕਦੇ ਹੋਏ ਦੂਜਾ ਸਥਾਨ ਹਾਸਿਲ ਕਰ ਲਿਆ ਹੈ। ਦੁਨੀਆ ਭਰ ਵਿੱਚ ਫੈਲੇ ਕੋਵਿਡ -19 ਦੇ ਸਭ ਤੋਂ ਵੱਧ ਕੇਸਾਂ ਦੇ ਮਾਮਲੇ ‘ਚ ਭਾਰਤ ਹੁਣ ਅਮਰੀਕਾ ਤੋਂ ਬਾਅਦ ਦੂਜੇ ਨੰਬਰ ਉੱਤੇ ਪਹੁੰਚ ਗਿਆ ਹੈ, ਜਦੋਂ ਕਿ ਬ੍ਰਾਜ਼ੀਲ ਤੀਜੇ ਨੰਬਰ ਉੱਤੇ ਹੈ।
ਭਾਰਤ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 8,088,046 ਪੀੜਿਤ ਲੋਕ ਦੇ ਕੇਸ ਸਾਹਮਣੇ ਆਏ ਹਨ, ਇਨ੍ਹਾਂ ਦੇ ਹੋਰ ਵਧਣ ਦੀ ਪੂਰੀ-ਪੂਰੀ ਸੰਭਾਵਨਾ ਹੈ। ਭਾਰਤ ਵਿੱਚ ਜਿੱਥੇ ਹੀ 7,371,898 ਮਰੀਜ਼ ਠੀਕ ਹੋਏ ਹਨ, ਉੱਥੇ ਹੀ ਕੋਰੋਨਾਵਾਇਰਸ ਨਾਲ ਦੇਸ਼ ਵਿੱਚ 121,131 ਲੋਕਾਂ ਦੀ ਮੌਤ ਹੋਈ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 218 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 45,310,147 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 1,187,014 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 32,815,922 ਹੈ।
Home Page ਭਾਰਤ ‘ਚ ਕੋਰੋਨਾਵਾਇਰਸ ਦੇ ਪੀੜਤਾਂ ਦੀ ਗਿਣਤੀ 80 ਲੱਖ 88 ਹਜ਼ਾਰ ਤੋਂ...