ਨਵੀਂ ਦਿੱਲੀ, 13 ਨਵੰਬਰ – ਭਾਰਤ ਨੇ ਕੋਰੋਨਾਵਾਇਰਸ ਦੇ ਕੇਸਾਂ ਦੇ ਵਾਧੇ ‘ਚ ਬ੍ਰਾਜ਼ੀਲ ਨੂੰ ਪਿੱਛੇ ਧੱਕਦੇ ਹੋਏ ਦੂਜਾ ਸਥਾਨ ਹਾਸਿਲ ਕਰ ਲਿਆ ਹੈ। ਦੁਨੀਆ ਭਰ ਵਿੱਚ ਫੈਲੇ ਕੋਵਿਡ -19 ਦੇ ਸਭ ਤੋਂ ਵੱਧ ਕੇਸਾਂ ਦੇ ਮਾਮਲੇ ‘ਚ ਭਾਰਤ ਹੁਣ ਅਮਰੀਕਾ ਤੋਂ ਬਾਅਦ ਦੂਜੇ ਨੰਬਰ ਉੱਤੇ ਪਹੁੰਚ ਗਿਆ ਹੈ, ਜਦੋਂ ਕਿ ਬ੍ਰਾਜ਼ੀਲ ਤੀਜੇ ਨੰਬਰ ਉੱਤੇ ਹੈ।
ਭਾਰਤ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 8,728,795 ਪੀੜਿਤ ਲੋਕ ਦੇ ਕੇਸ ਸਾਹਮਣੇ ਆਏ ਹਨ, ਇਨ੍ਹਾਂ ਦੇ ਹੋਰ ਵਧਣ ਦੀ ਪੂਰੀ-ਪੂਰੀ ਸੰਭਾਵਨਾ ਹੈ। ਭਾਰਤ ਵਿੱਚ ਜਿੱਥੇ ਹੀ 8,115,580 ਮਰੀਜ਼ ਠੀਕ ਹੋਏ ਹਨ, ਉੱਥੇ ਹੀ ਕੋਰੋਨਾਵਾਇਰਸ ਨਾਲ ਦੇਸ਼ ਵਿੱਚ 1,28,709 ਲੋਕਾਂ ਦੀ ਮੌਤ ਹੋਈ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 218 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 32,099,611 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 1,300,307 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 36,956,380 ਹੈ।
Home Page ਭਾਰਤ ‘ਚ ਕੋਰੋਨਾਵਾਇਰਸ ਦੇ ਪੀੜਤਾਂ ਦੀ ਗਿਣਤੀ 87 ਲੱਖ 28 ਹਜ਼ਾਰ ਤੋਂ...