ਨਵੀਂ ਦਿੱਲੀ, 19 ਮਈ – ਕੋਰੋਨਾਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਵੱਧ ਦਾ ਜਾ ਰਿਹਾ ਹੈ। ਦੇਸ਼ ਭਰ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 101,139 ਪੀੜਿਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ। ਦੇਸ਼ ਭਰ ਵਿੱਚ 58,802 ਐਕਟਿਵ ਕੇਸ ਹਨ। ਉੱਥੇ ਹੀ 39,233 ਮਰੀਜ਼ ਠੀਕ ਹੋਏ ਹਨ। ਕੋਰੋਨਾਵਾਇਰਸ ਨਾਲ ਦੇਸ਼ ਵਿੱਚ 3,163 ਲੋਕਾਂ ਦੀ ਮੌਤ ਹੋਈ ਹੈ। ਪਿਛਲੇ 24 ਘੰਟਿਆਂ ‘ਚ 4,970 ਮਾਮਲੇ ਸਾਹਮਣੇ ਆਏ ਹਨ ਅਤੇ 134 ਲੋਕਾਂ ਦੀ ਮੌਤ ਹੋਈ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 218 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 4,896,141 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 321,425 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2,083,572 ਹੈ।
Home Page ਭਾਰਤ ‘ਚ ਕੋਰੋਨਾ ਦੇ ਪੀੜਤਾਂ ਦੀ ਗਿਣਤੀ 1 ਲੱਖ ਤੋਂ ਪਾਰ ਪੁੱਜੀ