ਭਾਰਤ ‘ਚ ਕੋਰੋਨਾ ਦੇ ਪੀੜਤਾਂ ਦੀ ਗਿਣਤੀ 1 ਲੱਖ 45 ਹਜ਼ਾਰ ਤੋਂ ਪਾਰ ਪੁੱਜੀ

ਨਵੀਂ ਦਿੱਲੀ, 26 ਮਈ – ਕੋਰੋਨਾਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਵੱਧ ਦਾ ਜਾ ਰਿਹਾ ਹੈ। ਦੇਸ਼ ਭਰ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 145,456 ਪੀੜਿਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 60,706 ਮਰੀਜ਼ ਠੀਕ ਹੋਏ ਹਨ। ਕੋਰੋਨਾਵਾਇਰਸ ਨਾਲ ਦੇਸ਼ ਵਿੱਚ 4,174 ਲੋਕਾਂ ਦੀ ਮੌਤ ਹੋਈ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 218 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 5,590,358 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 347,907 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2,366,574 ਹੈ।