ਨਵੀਂ ਦਿੱਲੀ, 1 ਮਈ – ਕੋਰੋਨਾਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਵੱਧ ਦਾ ਜਾ ਰਿਹਾ ਹੈ। ਦੇਸ਼ ਭਰ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 35,043 ਪੀੜਿਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ। ਦੇਸ਼ ‘ਚ ਕੋਰੋਨਾ ਦੇ 25,007 ਐਕਟਿਵ ਕੇਸ ਹਨ। ਉੱਥੇ ਹੀ 8,889 ਲੋਕ ਠੀਕ ਹੋਏ ਹਨ। ਕੋਰੋਨਾਵਾਇਰਸ ਨਾਲ ਦੇਸ਼ ਵਿੱਚ 1,147 ਲੋਕਾਂ ਦੀ ਮੌਤ ਹੋਈ ਹੈ। ਮਹਾਰਾਸ਼ਟਰ ਵਿੱਚ ਕੋਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ 10,498 ਹੋ ਗਈ ਹੈ।
30 ਅਪ੍ਰੈਲ ਦਿਨ ਵੀਰਵਾਰ ਨੂੰ ਸਿਹਤ ਮੰਤਰਾਲੇ ਨੇ ਕਿਹਾ ਸੀ ਕਿ ਭਾਰਤ ਵਿੱਚ ਕੋਰੋਨਾਵਾਇਰਸ ਦੀ ਰਿਕਵਰੀ ਦੀ ਦਰ 25.19% ਹੈ, ਜਦੋਂ ਕਿ ਕੇਸਾਂ ਦੇ ਦੁੱਗਣੇ ਹੋਣ ਦੀ ਦਰ ਹੁਣ 11 ਦਿਨਾਂ ਹੋ ਗਈ ਹੈ।
Home Page ਭਾਰਤ ‘ਚ ਕੋਰੋਨਾ ਦੇ ਪੀੜਤਾਂ ਦੀ ਗਿਣਤੀ 35 ਹਜ਼ਾਰ ਤੋਂ ਪਾਰ