ਨਵੀਂ ਦਿੱਲੀ, 27 ਨਵੰਬਰ – ਕੋਰੋਨਾ ਮਹਾਂਮਾਰੀ ਕਾਰਣ ਭਾਰਤ ਵੱਲੋਂ ਬੰਦ ਸਾਰੀਆਂ ਇੰਟਰਨੈਸ਼ਨਲ ਹਵਾਈ ਉਡਾਣਾਂ 15 ਦਸੰਬਰ ਤੋਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਦੱਸਿਆ ਕਿ ਇਹ ਹਵਾਈ ਉਡਾਣਾਂ ਪਿਛਲੇ ਸਾਲ 23 ਮਾਰਚ ਤੋਂ ਬੰਦ ਕਰ ਦਿੱਤੀਆਂ ਗਈਆਂ ਸਨ। ਇਸ ਤੋਂ ਪਹਿਲਾਂ 14 ਦੇਸ਼ਾਂ ਨਾਲ ਏਅਰ ਬਬਲ ਨਿਯਮਾਂ ਤਹਿਤ ਵਿਸ਼ੇਸ਼ ਉਡਾਣਾਂ ਭਰਨ ਨੂੰ ਮਨਜ਼ੂਰੀ ਦਿੱਤੀ ਗਈ ਸੀ। ਹਾਲਾਂਕਿ 14 ਦੇਸ਼ਾਂ ਦਰਮਿਆਨ ਇਹ ਉਡਾਣਾਂ ਸ਼ੁਰੂ ਨਹੀਂ ਹੋਣਗੀਆਂ। ਇਨ੍ਹਾਂ ਵਿੱਚ ਬਰਤਾਨੀਆ, ਫਰਾਂਸ, ਜਰਮਨੀ, ਨੀਦਰਲੈਂਡ, ਫਿਨਲੈਂਡ, ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਚੀਨ, ਮਾਰੀਸ਼ਸ਼, ਸਿੰਗਾਪੁਰ, ਬੰਗਲਾਦੇਸ਼, ਬੋਤਸਵਾਨਾ, ਜ਼ਿੰਮਬਾਬੇ ਤੇ ਨਿਊਜ਼ੀਲੈਂਡ ਸ਼ਾਮਲ ਸਨ ਪਰ ਬਬਲ ਨਿਯਮਾਂ ਤਹਿਤ ਇਨ੍ਹਾਂ ਦੇਸ਼ਾਂ ਵਿੱਚ ਵਿਸ਼ੇਸ਼ ਉਡਾਣਾਂ ਨੂੰ ਜਾਣ ਦੀ ਇਜਾਜ਼ਤ ਹੈ।
Home Page ਭਾਰਤ ‘ਚ ਸਾਰੀਆਂ ਇੰਟਰਨੈਸ਼ਨਲ ਹਵਾਈ ਉਡਾਣਾਂ 15 ਦਸੰਬਰ ਤੋਂ ਮੁੜ ਸ਼ੁਰੂ