ਨਵੀਂ ਦਿੱਲੀ, 10 ਅਗਸਤ – ‘ਭਾਰਤ ਛੱਡੋ ਅੰਦੋਲਨ’ ਦੀ 78ਵੀਂ ਵਰ੍ਹੇਗੰਢ ਮੌਕੇ ਇੱਥੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ 9 ਅਗਸਤ ਦਿਨ ਐਤਵਾਰ ਨੂੰ ਭਾਰਤ ਦੇ 202 ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕੀਤਾ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਹਰੇਕ ਸਾਲ ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮੌਕੇ ਆਜ਼ਾਦੀ ਘੁਲਾਟੀਆਂ ਨੂੰ ਰਾਸ਼ਟਰਪਤੀ ਭਵਨ ਵਿੱਚ ‘ਏਟ ਹੋਮ’ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਜਾਂਦਾ ਹੈ।
ਇਸ ਸਾਲ ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਮੱਦੇਨਜ਼ਰ ‘ਏਟ ਹੋਮ’ ਸਮਾਰੋਹ ਨਹੀਂ ਕਰਵਾਇਆ ਜਾ ਸਕਦਾ। ਬਿਆਨ ਮੁਤਾਬਿਕ, ਇਸ ਲਈ ਸੂਬਾ/ਕੇਂਦਰੀ ਸਾਸ਼ਿਤ ਸਰਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਡਿਸਟਿਕ ਮੈਜਿਸਟ੍ਰੇਟ/ਐਡੀਸ਼ਨਲ ਡਿਸਟਿਕ ਮੈਜਿਸਟ੍ਰੇਟ/ਐੱਸਡੀਐੱਮ ਵੱਲੋਂ ਉਨ੍ਹਾਂ ਦੇ ਘਰ ਆਜ਼ਾਦੀ ਘੁਲਾਟੀਆਂ ਨੂੰ ਰਾਸ਼ਟਰਪਤੀ ਵੱਲੋਂ ਸ਼ਾਲ ਅਤੇ ਅੰਗਵਸਤਰ ਨਾਲ ਸਨਮਾਨਿਤ ਕੀਤਾ ਜਾਵੇ। ਸ਼ਾਲ ਤੇ ਅੰਗਵਸਤਰ ਰਾਸ਼ਟਰਪਤੀ ਭਵਨ ਵੱਲੋਂ ਦਿੱਤੇ ਜਾਣਗੇ। ਮਹਾਤਮਾ ਗਾਂਧੀ ਨੇ 8 ਅਗਸਤ 1942 ਨੂੰ ਭਾਰਤ ਛੱਡੋ ਅੰਦੋਲਨ ਦੀ ਸ਼ੁਰੂਆਤ ਕੀਤੀ ਸੀ।
Home Page ‘ਭਾਰਤ ਛੱਡੋ ਅੰਦੋਲਨ’ ਦੀ 78ਵੀਂ ਵਰ੍ਹੇਗੰਢ ਮੌਕੇ 202 ਆਜ਼ਾਦੀ ਘੁਲਾਟੀਆਂ ਦਾ ਸਨਮਾਨ