ਦੇਗਲੂਰ (ਮਹਾਰਾਸ਼ਟਰ), 8 ਨਵੰਬਰ – ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਅੱਜ ਨਾਂਦੇੜ ਜ਼ਿਲ੍ਹੇ ਦੇ ਗੁਰਦੁਆਰੇ ‘ਚ ਮੱਥਾ ਟੇਕਣ ਤੋਂ ਬਾਅਦ ਪਾਰਟੀ ਦੀ ‘ਭਾਰਤ ਜੋੜੋ ਯਾਤਰਾ’ ਦੀ ਸ਼ੁਰੂਆਤ ਕੀਤੀ।
ਰਾਹੁਲ ਗਾਂਧੀ ਦੀ ਅਗਵਾਈ ‘ਚ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ 7 ਸਤੰਬਰ ਨੂੰ ਸ਼ੁਰੂ ਹੋਈ ‘ਭਾਰਤ ਜੋੜੋ ਯਾਤਰਾ’ ਦਾ ਅੱਜ 62ਵਾਂ ਦਿਨ ਹੈ।
ਸੋਮਵਾਰ ਰਾਤ ਤਿਲੰਗਾਨਾ ਤੋਂ ਯਾਤਰਾ ਮਹਾਰਾਸ਼ਟਰ ਵਿੱਚ ਦਾਖਲ ਹੋਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਨੇ ਅੱਜ ਸਵੇਰੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁਰਦੁਆਰਾ ਯਾਦਵਾਰ ਬਾਬਾ ਜ਼ੋਰਾਵਰ ਸਿੰਘ ਜੀ ਫਤਿਹ ਸਿੰਘ ਜੀ ਵਿਖੇ ਮੱਥਾ ਟੇਕਿਆ।
Home Page ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਗੁਰਪੁਰਬ ਮੌਕੇ ਨਾਂਦੇੜ ਜ਼ਿਲ੍ਹੇ ਦੇ ਗੁਰਦੁਆਰੇ...