ਭਾਰਤ ਤੋਂ ਕੌਮਾਂਤਰੀ ਉਡਾਣਾਂ 27 ਮਾਰਚ ਤੋਂ ਮੁੜ ਹੋਣਗੀਆਂ ਸ਼ੁਰੂ

ਨਵੀਂ ਦਿੱਲੀ, 8 ਮਾਰਚ – ਭਾਰਤ ਸਰਕਾਰ ਨੇ ਕੋਵਿਡ -19 ਕਾਰਣ ਦੋ ਸਾਲਾਂ ਦੇ ਵਕਫ਼ੇ ਬਾਅਦ 27 ਮਾਰਚ ਤੋਂ ਕੌਮਾਂਤਰੀ ਉਡਾਣਾਂ ਮੁੜ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਨਾਗਰਿਕ ਹਵਾਬਾਜ਼ੀ ਮੰਤਰਾਲੇ ਦੇ ਅਧਿਕਾਰੀਆਂ ਨੇ ਦਿੱਤੀ। ਕੋਰੋਨਾ ਮਹਾਂਮਾਰੀ ਕਾਰਣ 23 ਮਾਰਚ 2020 ਤੋਂ ਕੌਮਾਂਤਰੀ ਉਡਾਣਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਹਾਲਾਂਕਿ, ਏਅਰ ਬਬਲ ਪ੍ਰਬੰਧਾਂ ਤਹਿਤ ਜੁਲਾਈ 2020 ਤੋਂ ਭਾਰਤ ਅਤੇ ਲਗਭਗ 35 ਮੁਲਕਾਂ ਵਿਚਾਲੇ ਵਿਸ਼ੇਸ਼ ਕੌਮਾਂਤਰੀ ਉਡਾਣਾਂ ਚੱਲ ਰਹੀਆਂ ਹਨ।
ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਅੰਤਰਰਾਸ਼ਟਰੀ ਕਾਰਵਾਈਆਂ ਨੂੰ ਅੰਤਰਰਾਸ਼ਟਰੀ ਯਾਤਰਾ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਪਵੇਗੀ।