ਨਵੀਂ ਦਿੱਲੀ, 19 ਸਤੰਬਰ – ਕੈਨੇਡਾ ਨੇ ਵੱਲੋਂ ਕੀਤੀ ਕਾਰਵਾਈ ਦੇ ਜੁਆਬ ਵਿੱਚ ਭਾਰਤ ਨੇ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦਾ ਫੈਸਲਾ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ 5 ਦਿਨਾਂ ਦੇ ਅੰਦਰ ਭਾਰਤ ਛੱਡਣ ਦੇ ਹੁਕਮ ਦਿੱਤੇ ਹਨ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ਅੱਜ ਭਾਰਤ ਨੇ ਬੇਤੁਕਾ ਅਤੇ ਬੇਬੁਨਿਆਦ ਕਰਾਰ ਦਿੱਤਾ। ਇਥੇ ਵਿਦੇਸ਼ ਮੰਤਰਾਲੇ ਨੇ ਬਿਆਨ ਵਿੱਚ ਕਿਹਾ ਕੈਨੇਡਾ ਵਿੱਚ ਕਿਸੇ ਵੀ ਹਿੰਸਾ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਬੇਤੁਕੇ ਅਤੇ ਬੇਬੁਨਿਆਦ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਸਾਡੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਵਿੱਚ ਇਹੀ ਦੋਸ਼ ਲਗਾਏ ਸਨ, ਜਿਨ੍ਹਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਗਿਆ ਸੀ। ਭਾਰਤ ਜਮਹੂਰੀ ਮੁਲਕ ਹੈ, ਜੋ ਕਾਨੂੰਨ ਦੇ ਸ਼ਾਸਨ ਲਈ ਵਚਨਬੱਧ ਹੈ।
Home Page ਭਾਰਤ ਦੀ ਜੁਆਬੀ ਕਾਰਵਾਈ: ਭਾਰਤ ਨੇ ਕੈਨੇਡਾ ਦੇ ਸੀਨੀਅਰ ਡਿਪਲੋਮੈਟ ਨੂੰ ਤਲਬ...