ਭਾਰਤ ਦੇ ਕੇਂਦਰੀ ਰੇਲ ਰਾਜ ਮੰਤਰੀ ਸੁਰੇਸ਼ ਅੰਗਾੜੀ ਦਾ ਕੋਰੋਨਾ ਨਾਲ ਦਿਹਾਂਤ

ਨਵੀਂ ਦਿੱਲੀ, 23 ਸਤੰਬਰ – ਕੇਂਦਰੀ ਰੇਲ ਰਾਜ ਮੰਤਰੀ ਸੁਰੇਸ਼ ਅੰਗਾੜੀ ਦਾ ਕੋਰੋਨਾਵਾਇਰਸ ਨਾਲ ਦਿਹਾਂਤ ਹੋ ਗਿਆ । ਉਹ 65 ਸਾਲ ਦੇ ਸਨ ਅਤੇ ਉਹ ਕੋਰੋਨਾਵਾਇਰਸ ਨਾਲ ਸੰਕਰਮਿਤ ਸਨ। ਹਾਲ ਹੀ ਵਿੱਚ ਉਨ੍ਹਾਂ ਨੂੰ ਦਿੱਲੀ ਸਥਿਤ ਏਮਸ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ, ਜਿੱਥੇ ਇਲਾਜ ਦੇ ਦੌਰਾਨ 23 ਸਤੰਬਰ ਦਿਨ ਬੁੱਧਵਾਰ ਦੀ ਸ਼ਾਮ ਨੂੰ ਅਚਾਨਕ ਉਨ੍ਹਾਂ ਦਾ ਦਿਹਾਂਤ ਹੋ ਗਿਆ। ਸ੍ਰੀ ਅੰਗਾੜੀ ਚਾਰ ਵਾਰ ਬੇਲਗਾਵੀ ਸੰਸਦੀ ਖੇਤਰ ਤੋਂ ਸਾਂਸਦ ਰਹੇ। ਕੇਂਦਰੀ ਮੰਤਰੀ ਸੁਰੇਸ਼ ਅੰਗਾੜੀ ਦੇ ਅਚਾਨਕ ਦਿਹਾਂਤ ਨਾਲ ਸਿਆਸੀ ਗਲਿਆਰੇ ਵਿੱਚ ਸੋਗ ਦੀ ਲਹਿਰ ਦੋੜ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਮੰਤਰੀ ਦੇ ਦਿਹਾਂਤ ਉੱਤੇ ਸੋਗ ਜਤਾਇਆ ਹੈ।
ਕੇਂਦਰੀ ਮੰਤਰੀ ਨੇ 11 ਸਤੰਬਰ ਨੂੰ ਟਵੀਟ ਦੇ ਜ਼ਰੀਏ ਦੱਸਿਆ ਸੀ ਕਿ ਉਨ੍ਹਾਂ ਦਾ ਕੋਰੋਨਾ ਟੈੱਸਟ ਪਾਜ਼ੇਟਿਵ ਆਇਆ ਹੈ। ਉਨ੍ਹਾਂ ਨੇ ਉਸ ਸਮੇਂ ਕੀਤੇ ਆਪਣੇ ਟਵੀਟ ਵਿੱਚ ਦੱਸਿਆ ਸੀ ਕਿ ਮੇਰਾ ਕੋਵਿਡ -19 ਟੇਸਟ ਪਾਜ਼ੇਟਿਵ ਆਇਆ ਹੈ। ਡਾਕਟਰਾਂ ਦੀ ਸਲਾਹ ਨਾਲ ਮੈਂ ਠੀਕ ਹੋ ਰਿਹਾ ਹਾਂ ਅਤੇ ਨਾਲ ਹੀ ਉਨ੍ਹਾਂ ਨੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਅਤੇ ਕਰੀਬੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਲੱਛਣ ਵਿੱਖਣ ਉੱਤੇ ਕੋਰੋਨਾ ਟੈੱਸਟ ਕਰਾਉਣ ਦੀ ਅਪੀਲ ਕੀਤੀ ਸੀ। ਇਸ ਦੇ ਬਾਅਦ ਉਨ੍ਹਾਂ ਨੂੰ ਏਮਸ ਵਿੱਚ ਭਰਤੀ ਕਰਾਇਆ ਗਿਆ ਸੀ, ਜਿੱਥੇ ਬੁੱਧਵਾਰ ਸ਼ਾਮ ਅਚਾਨਕ ਉਨ੍ਹਾਂ ਦਾ ਦਿਹਾਂਤ ਹੋ ਗਿਆ।