ਹਰਾਰੇ, 22 ਅਗਸਤ – ਭਾਰਤ ਨੇ ਅੱਜ ਇਥੇ ਮੇਜ਼ਬਾਨ ਜ਼ਿੰਬਾਬਵੇ ਨੂੰ ਤੀਜੇ ਤੇ ਆਖ਼ਰੀ ਇੱਕ ਰੋਜ਼ਾ ਮੈਚ ਵਿੱਚ ਸ਼ੁਭਮਨ ਗਿੱਲ (130) ਦੇ ਸੈਂਕੜੇ ਤੇ ਇਸ਼ਾਨ ਕਿਸ਼ਨ ਦੇ ਅਰਧ ਸੈਂਕੜੇ ਦੀ ਬਦੌਲਤ 13 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 3-0 ਨਾਲ ਜਿੱਤ ਲਈ।
ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 8 ਵਿਕਟਾਂ ਦੇ ਨੁਕਸਾਨ ’ਤੇ 289 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਦਿਆਂ ਜ਼ਿੰਬਾਬਵੇ ਦੀ ਟੀਮ ਸਿਕੰਦਰ ਰਜ਼ਾ ਦੇ ਸੈਂਕੜੇ (95 ਗੇਂਦਾਂ ’ਤੇ 115 ਦੌੜਾਂ) ਦੇ ਬਾਵਜੂਦ 49.3 ਓਵਰਾਂ ਵਿੱਚ 276 ਦੌੜਾਂ ਹੀ ਬਣਾ ਸਕੀ। ਇਸ ਤੋਂ ਪਹਿਲਾਂ ਭਾਰਤ ਵੱਲੋਂ ਗਿੱਲ ਨੇ ਤੀਜੇ ਨੰਬਰ ’ਤੇ ਬੱਲੇਬਾਜ਼ੀ ਕਰਦਿਆਂ 97 ਗੇਂਦਾਂ ’ਤੇ 130 ਦੌੜਾਂ ਬਣਾਈਆਂ, ਜਿਸ ਵਿੱਚ 15 ਚੌਕੇ ਤੇ ਇੱਕ ਛੱਕਾ ਸ਼ਾਮਲ ਹਨ। ਗਿੱਲ ਤੋਂ ਇਲਾਵਾ ਇਸ਼ਾਨ ਕਿਸ਼ਨ ਨੇ 50 ਤੇ ਸ਼ਿਖਰ ਧਵਨ ਨੇ 40 ਦੌੜਾਂ ਬਣਾਈਆਂ। ਮੇਜ਼ਬਾਨ ਟੀਮ ਵੱਲੋਂ ਬਰੈਡ ਐਵਨਸ ਨੇ 54 ਦੌੜਾਂ ਦੇ ਕੇ 5 ਵਿਕਟਾਂ ਲਈਆਂ। ਭਾਰਤ ਲਈ ਕੁਲਦੀਪ ਯਾਦਵ ਅਤੇ ਅਕਸ਼ਰ ਪਟੇਲ ਨੇ ਦੋ-ਦੋ, ਜਦੋਂਕਿ ਅਵੇਸ਼ ਖ਼ਾਨ ਨੇ ਤਿੰਨ ਵਿਕਟਾਂ ਹਾਸਲ ਕੀਤੀਆਂ।
Cricket ਭਾਰਤ ਨੇ ਜ਼ਿੰਬਾਬਵੇ ਨੂੰ 13 ਦੌੜਾਂ ਨਾਲ ਹਰਾ ਕੇ ਇੱਕ ਰੋਜ਼ਾ ਲੜੀ...