ਪੁਣੇ, 25 ਅਕਤੂਬਰ – ਇੱਥੇ ਅੱਜ ਖੇਡੇ ਗਏ ਦੂਜੇ ਵੰਨ-ਡੇ ਮੈਚ ਵਿੱਚ ਮੇਜ਼ਬਾਨ ਭਾਰਤ ਨੇ ਮਹਿਮਾਨ ਟੀਮ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 1-1 ਨਾਲ ਬਰਾਬਰ ਕਰ ਲਈ। ਗੌਰਤਲਬ ਹੈ ਕਿ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਇਹ 100ਵਾਂ ਵੰਨ-ਡੇ ਮੈਚ ਸੀ, ਜਿਸ ਵਿੱਚ ਮੇਜ਼ਬਾਨ ਟੀਮ ਨੇ ਜਿੱਤ ਦਾ ਅਰਧ ਸੈਂਕੜਾ ਪੂਰਾ ਕਰਦਿਆਂ 50ਵੀਂ ਜਿੱਤ ਦਰਜ ਕੀਤੀ, ਜਦੋਂ ਕਿ ਨਿਊਜ਼ੀਲੈਂਡ ਨੇ 44 ਮੈਚ ਜਿੱਤੇ ਹਨ।
ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਟੀਮ ਨੇ 9 ਵਿਕਟਾਂ ਦੇ ਨੁਕਸਾਨ ‘ਤੇ 230 ਦੌੜਾਂ ਬਣਾਈਆਂ। ਕੀਵੀ ਟੀਮ ਵੱਲੋਂ ਮਿਲੇ 231 ਦੌੜਾਂ ਦੇ ਟੀਚੇ ਨੂੰ ਭਾਰਤੀ ਟੀਮ ਨੇ 24 ਗੇਂਦਾਂ ਰਹਿੰਦਿਆਂ 4 ਵਿਕਟਾਂ ‘ਤੇ 232 ਦੌੜਾਂ ਬਣਾ ਕੇ ਸਰ ਕਰ ਲਿਆ ਅਤੇ ਭਾਰਤ ਨੇ ਨਿਊਜ਼ੀਲੈਂਡ ਨੂੰ ੬ ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਹੁਣ ਤਿੰਨ ਮੈਚਾਂ ਦੀ ਲੜੀ ਵਿੱਚ ਦੋਵੇਂ ਟੀਮ 1-1 ਜਿੱਤ ਨਾਲ ਬਰਾਬਰ ਉੱਤੇ ਹਨ ਤੇ ਲੜੀ ਦਾ ਤੀਸਰਾ ਤੇ ਆਖ਼ਰੀ ਫ਼ੈਸਲਾਕੁਨ ਮੈਚ 29 ਅਕਤੂਬਰ ਨੂੰ ਖੇਡਿਆ ਜਾਵੇਗਾ।
Cricket ਭਾਰਤ ਨੇ ਨਿਊਜ਼ੀਲੈਂਡ ਨੂੰ ਦੂਜਾ ਵੰਨ-ਡੇ 6 ਵਿਕਟਾਂ ਨਾਲ ਹਰਾਇਆ, ਤਿੰਨ ਮੈਚਾਂ...