ਨਵੀਂ ਦਿੱਲੀ, 7 ਜੁਲਾਈ – ਦਿੱਲੀ ਦੀ ਇੱਕ ਅਦਾਲਤ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਅਤੇ ਭਾਰਤੀ ਰੈਸਲਿੰਗ ਫੈਡਰੇਸ਼ਨ (ਡਬਲਯੂਐਫਆਈ) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ 18 ਜੁਲਾਈ ਨੂੰ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਕੇਸ ਨੂੰ ਅੱਗੇ ਵਧਾਉਣ ਲਈ ਕਾਫੀ ਸਬੂਤ ਮੌਜੂਦ ਹਨ। ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ (ਏ.ਸੀ.ਐਮ.ਐਮ.) ਹਰਜੀਤ ਸਿੰਘ ਜਸਪਾਲ ਨੇ ਬ੍ਰਿਜ ਭੂਸ਼ਣ ਨੂੰ 18 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਕੋਰਟ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਅੱਤਲ ਸਹਾਇਕ ਸਕੱਤਰ ਵਿਨੋਦ ਤੋਮਰ ਨੂੰ ਵੀ ਤਲਬ ਕੀਤਾ ਹੈ।
ਦਿੱਲੀ ਪੁਲੀਸ ਨੇ ਬ੍ਰਿਜ ਭੂਸ਼ਣ ਖਿਲਾਫ਼ 15 ਜੂਨ ਨੂੰ ਆਈਪੀਸੀ ਦੀਆਂ ਧਾਰਾਵਾਂ 354, 354ਏ, 354ਡੀ ਤੇ 506 ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਸੀ ਜਦੋਂ ਕਿ ਤੋਮਰ ਖਿਲਾਫ਼ ਆਈਪੀਸੀ ਦੀ ਧਾਰਾ 109, 354, 354ਏ ਤੇ 506 ਤਹਿਤ ਦੋਸ਼ ਆਇਦ ਕੀਤੇ ਗਏ ਸਨ।
ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਖਿਲਾਫ 15 ਜੂਨ ਨੂੰ ਜਿਨਸੀ ਸ਼ੋਸ਼ਣ, ਅਪਰਾਧਿਕ ਧਮਕੀ ਅਤੇ ਪਿੱਛਾ ਕਰਨ ਦੇ ਦੋਸ਼ਾਂ ਤਹਿਤ ਚਾਰਜਸ਼ੀਟ ਦਾਇਰ ਕੀਤੀ ਸੀ। ਪਹਿਲਵਾਨਾਂ ਨੇ ਇਸ ਸਾਲ ਜਨਵਰੀ ‘ਚ ਬ੍ਰਿਜ ਭੂਸ਼ਣ ਖਿਲਾਫ ਧਰਨਾ ਸ਼ੁਰੂ ਕੀਤਾ ਸੀ। ਇਸ ਤੋਂ ਬਾਅਦ ਪਹਿਲਵਾਨ ਕਾਰਵਾਈ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਦੇਣ ਗਏ ਅਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ।
Home Page ਮਹਿਲਾ ਪਹਿਲਵਾਨ ਜਿਨਸੀ ਸ਼ੋਸ਼ਣ ਮਾਮਲਾ: ਦਿੱਲੀ ਦੀ ਅਦਾਲਤ ਵੱਲੋਂ ਬ੍ਰਿਜ ਭੂਸ਼ਣ ਸਿੰਘ...