ਜਲੰਧਰ 20 ਸਤੰਬਰ – ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਸਥਿਤ ਘਰ ਵਿਖੇ ਲੰਚ ਕੀਤਾ। ਇਸ ਮੌਕੇ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ‘ਤੇ ਪਰਗਟ ਸਿੰਘ ਅਤੇ ਉਨ੍ਹਾਂ ਦੀ ਪਤਨੀ ਬਰਿੰਦਰ ਪ੍ਰੀਤ ਕੌਰ ਵਲੋਂ ਮੁੱਖ ਮੰਤਰੀ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਸ਼ੁਭ ਇਛਾਵਾਂ ਦਿੱਤੀਆਂ। ਪਰਗਟ ਸਿੰਘ ਦੇ ਘਰ ਸ਼ਾਹਕੋਟ ਹਲਕੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੀ ਵਿਸ਼ੇਸ਼ ਤੌਰ ‘ਤੇ ਮੋਜੂਦ ਸਨ।
Home Page ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਚੰਨੀ ਨੇ ਪਰਗਟ ਸਿੰਘ ਦੇ ਘਰ...