ਚੰਡੀਗੜ੍ਹ, 7 ਜੁਲਾਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (48) ਦੇ ਡਾ. ਗੁਰਪ੍ਰੀਤ ਕੌਰ (32) ਦੇ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਆਨੰਦ ਕਾਰਜ ਹੋ ਗਏ॥ ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੀ ਪਤਨੀ ਬਣ ਗਏ। ਜ਼ਿਕਰਯੋਗ ਹੈ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਦਾ ਦੂਜਾ ਵਿਆਹ ਹੈ।
ਅੱਜ ਵਿਆਹ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਦੇ ਪਿਤਾ ਦੀਆਂ ਰਸਮਾਂ ਨਿਭਾਈਆਂ ਗਈਆਂ, ਜਦੋਂ ਕਿ ਮੁੱਖ ਮੰਤਰੀ ਦਾ ਭਾਣਜਾ ਉਨ੍ਹਾਂ ਦਾ ਸਰਬਾਲ੍ਹਾ ਬਣਿਆ। ਇਸ ਦੌਰਾਨ ਰਾਘਵ ਚੱਢਾ ਨੇ ਵਿਆਹ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਤਸਵੀਰ ਸਾਂਝੀ ਕੀਤੀ ਹੈ।
ਗੌਰਤਲਬ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਆਪ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਨਾਲ ਮੁਹਾਲੀ ਪਹੁੰਚੇ ਸਨ। ਵਿਆਹ ਵਿੱਚ ਚੋਣਵੇਂ ਮੈਂਬਰਾਂ ਨੂੰ ਹੀ ਸੱਦਿਆ ਗਿਆ ਸੀ।
Home Page ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ