ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ-ਦਿਵਸ ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ।
ਇਸ ਪਵਿੱਤਰ ਦਿਹਾੜੇ ਮੌਕੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਸ਼ਾਂਤੀ ਦੇ ਦੂਤ, ਧਰਮ ਦੇ ਰੱਖਿਅਕ ਅਤੇ ਸੱਚਾਈ….. ਦੇ ਪ੍ਰਤੀਕ ਸਨ। ‘ਸ੍ਰੀ ਭਾਗਵਤ ਗੀਤਾ’ ਵਿੱਚ ਅੰਕਿਤ ਉਨ੍ਹਾਂ ਦਾ ਫਲਸਫਾ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਹੋਰ ਵੀ ਵਧੇਰੇ ਮਹੱਤਵਪੂਰਨ ਹੈ ਅਤੇ ਇਹ ਮੌਜੂਦਾ ਸਮੇਂ ਵਿੱਚ ਜਿਥੇ ਇੱਕ ਪਾਸੇ ਸਦੀਵੀ ਸਾਂਤੀ ਪ੍ਰਾਪਤ ਕਰਨ ਦਾ ਸਾਧਨ ਹੈ ਉਥੇ ਦੂਜੇ ਪਾਸੇ ਸੰਪਰਦਾਇਕ ਸਦਭਾਵਨਾ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਵੀ ਵਧੇਰੇ ਕਾਰਗਰ ਹੈ।
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਦਿਹਾੜੇ ਨੂੰ ਜਾਤ, ਨਸਲ ਅਤੇ ਧਰਮ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਰਲ-ਮਿਲ ਕੇ ਮਨਾਉਣ। ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਅੰਦਰੂਨੀ ਸ਼ਾਂਤੀ, ਖੁਸ਼ਹਾਲੀ ਅਤੇ ਖੁਸ਼ੀ ਪ੍ਰਾਪਤ ਕਰਨ ਲਈ ਭਗਵਾਨ ਕ੍ਰਿਸ਼ਨ ਦੀਆਂ ਸਿੱਖਿਆਵਾਂ ‘ਤੇ ਚਲਿਆ ਜਾਵੇ।
ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਤੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਚੂਨੀ ਲਾਲ ਭਗਤ ਨੇ ਜਨਮ ਅਸ਼ਟਮੀ ਦੇ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।ਜ ਉਪ ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਿ ਇਹ ਪਵਿੱਤਰ ਦਿਹਾੜਾ ਸਾਨੂੰ, ਸਮਾਜ ਵਿੱਚ ਸ਼ਾਂਤੀ ਤੇ ਸਦਭਾਵਨਾ, ਉਨਤੀ ਅਤੇ ਸਰਬ ਸਾਂਝੀਵਾਲਤਾ ਕਾਇਮ ਰੱਖਣ ਵਾਸਤੇ ਨਿਸ਼ਕਾਮ ਸੇਵਾ ਕਰਨ ਅਤੇ ਸੱਚ ਦੀ ਰਾਹ ‘ਤੇ ਚਲਣ ਦਾ ਬਲ ਬਖ਼ਸ਼ੇ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਭਗਵਾਨ ਕ੍ਰਿਸ਼ਨ ਦੀਆਂ ਸਦੀਵੀ ਸਿੱਖਿਆਵਾਂ ‘ਤੇ ਚਲ ਕੇ ਅਤੇ ਉਨ੍ਹਾਂ ਦੇ ਅਨੁਸ਼ਾਸਨ ਅਤੇ ਨਿਸ਼ਕਾਮ ਸੇਵਾਵਾਂ ਨੂੰ ਯਾਦ ਕਰਦਿਆਂ ਮਨਾਇਆ ਜਾਵੇ।
ਆਪਣੇ ਵਧਾਈ ਸੰਦੇਸ਼ ਵਿੱਚ ਸ੍ਰੀ ਚੂਨੀ ਲਾਲ ਭਗਤ ਨੇ ਕਿਹਾ ਕਿ ਭਗਵਾਨ ਸ੍ਰੀ ਕਿਸ਼ਨਾ ਦਾ ਸਮੁੱਚਾ ਜੀਵਨ ਆਪਸੀ ਭਾਈਚਾਰੇ, ਸ਼ਾਂਤੀ, ਸਦਭਾਵਨਾ ਅਤੇ ਕਰਮ ਕਰਨ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਕ੍ਰਿਸ਼ਨ ਵੱਲੋਂ ਦਿੱਤਾ ਗੀਤਾ ਸੰਦੇਸ਼ ਸਮੁੱਚੇ ਜੀਵਨ ਦਾ ਨਿਚੋੜ ਹੈ। ਉਨ੍ਹਾਂ ਕਿਹਾ ਕਿ ‘ਭਗਵਦ ਗੀਤਾ’ ਦੀ ਹਰ ਦੌਰ ਵਿੱਚ ਮਹੱਤਤਾ ਵਧੀ ਹੈ।
Indian News ਮੁੱਖ ਮੰਤਰੀ ਵਲੋਂ ਜਨਮ ਅਸ਼ਟਮੀ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈਆਂ