
ਲਖਨਊ, 15 ਜਨਵਰੀ – ਬਹੁਜਨ ਸਮਾਜ ਪਾਰਟੀ (ਬਸਪਾ) ਨੇ ਅੱਜ 53 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਆਪਣੇ ਜਨਮ ਦਿਨ ਮੌਕੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮਾਇਆਵਤੀ ਨੇ ਸਪਸ਼ਟ ਕੀਤਾ ਕਿ ਉਹ ਵਿਧਾਨ ਸਭਾ ਚੋਣਾਂ ਨਹੀਂ ਲੜੇਗੀ ਪਰ ਜੇਕਰ ਪਾਰਟੀ ਸੱਤਾ ‘ਚ ਆਈ ਤਾਂ ਉਹ ਵਿਧਾਨ ਪ੍ਰੀਸ਼ਦ ਦਾ ਰਾਹ ਅਪਣਾਉਣਗੇ। ਬਸਪਾ ਵਿਧਾਇਕਾਂ ਵੱਲੋਂ ਪਾਰਟੀ ਛੱਡੇ ਜਾਣ ‘ਤੇ ਮਾਇਆਵਤੀ ਨੇ ਦਲ-ਬਦਲੀ ਵਿਰੋਧੀ ਕਾਨੂੰਨ ਨੂੰ ਹੋਰ ਮਜ਼ਬੂਤ ਬਣਾਉਣ ‘ਤੇ ਜ਼ੋਰ ਦਿੱਤਾ ਹੈ। ਬਸਪਾ ਦੀ ਟਿਕਟ ‘ਤੇ ਚੁਣ ਕੇ ਆਏ 19 ਵਿਧਾਇਕਾਂ ‘ਚੋਂ 13 ਪਾਰਟੀ ਛੱਡ ਕੇ ਜਾ ਚੁੱਕੇ ਹਨ।