ਨਵੀਂ ਦਿੱਲੀ- ਕਾਂਗਰਸ ਪਾਰਟੀ ਨੇ ਰਾਹੁਲ ਗਾਂਧੀ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਦੇ ਹੋਏ ਕਾਂਗਰਸ ਸੰਯੋਗ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ, ਅਜਿਹਾ ਸਾਲ 2014 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਵੇਖਦੇ ਹੋਏ ਲਿਆ ਗਿਆ ਫੈਸਲਾ ਵੀ ਕਿਹਾ ਜਾ ਸਕਦਾ ਹੈ। ਇਸ ਸੰਯੋਗ ਕਮੇਟੀ ਦਾ ਗਠਨ ਉਨ੍ਹਾਂ ਦੀ ਮਾਂ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ……. ਨੇ ਕੀਤਾ ਹੈ। ਕਾਂਗਰਸ ਜਨਰਲ ਸਕੱਤਰ ਜਨਾਰਦਨ ਦਿਵੇਦੀ ਨੇ ਇਕ ਬਿਆਨ ‘ਚ ਕਿਹਾ ਕਿ ਰਾਹੁਲ ਗਾਂਧੀ ਨੂੰ 2014 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਲਈ ਸੰਯੋਗ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਕਮੇਟੀ ‘ਚ ਰਾਹੁਲ ਤੋਂ ਇਲਾਵਾ ਸੋਨੀਆ ਗਾਂਧੀ ਦੇ ਰਾਜਨੀਤਿਕ ਸਲਾਹਕਾਰ ਅਹਿਮਦ ਪਟੇਲ, ਪਾਰਟੀ ਜਨਰਲ ਸਕੱਤਰ ਜਨਾਰਦਨ ਦਿਵੇਦੀ, ਦਿਗਵਿਜੇ ਸਿੰਘ, ਮਧੂਸੂਦਨ ਮਿਸਤਰੀ ਅਤੇ ਪੇਂਡੂ ਵਿਕਾਸ ਮੰਤਰੀ ਜੈ ਰਾਮ ਰਮੇਸ਼ ਨੂੰ ਸ਼ਾਮਿਲ ਕੀਤਾ ਗਿਆ ਹੈ।
Indian News ਰਾਹੁਲ ਸੰਯੋਗ ਕਮੇਟੀ ਦੇ ਪ੍ਰਧਾਨ