ਰਿਜ਼ਰਵ ਬੈਂਕ ਨੇ ਰੈਪੋ ਦਰ ‘ਚ 0.04 ਫ਼ੀਸਦੀ ਦਾ ਵਾਧਾ ਕੀਤਾ

ਮੁੰਬਈ, 4 ਮਈ – ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ ਮੁੱਖ ਨੀਤੀਗਤ ਦਰ ਰੈਪੋ ਨੂੰ 0.04 ਫੀਸਦੀ ਵਧਾ ਕੇ 4.40 ਫੀਸਦੀ ਕਰ ਦਿੱਤਾ ਹੈ। ਕੇਂਦਰੀ ਬੈਂਕ ਨੇ ਇਹ ਕਦਮ ਮੁੱਖ ਤੌਰ ‘ਤੇ ਵਧਦੀ ਮਹਿੰਗਾਈ ਨੂੰ ਕਾਬੂ ਕਰਨ ਲਈ ਚੁੱਕਿਆ ਹੈ। ਨਕਦ ਰਿਜ਼ਰਵ ਅਨੁਪਾਤ (ਸੀਆਰਆਰ) ਨੂੰ 0.50 ਫੀਸਦੀ ਵਧਾ ਕੇ 4.5 ਫੀਸਦੀ ਕਰ ਦਿੱਤਾ ਹੈ। ਇਹ ਵਾਧਾ 21 ਮਈ ਤੋਂ ਲਾਗੂ ਹੋਵੇਗਾ। ਇਸ ਨਾਲ ਬੈਂਕਾਂ ‘ਚ 87,000 ਕਰੋੜ ਰੁਪਏ ਦੀ ਨਕਦੀ ਘੱਟ ਜਾਵੇਗੀ।