ਲਖੀਮਪੁਰ ਖੀਰ (ਉੱਤਰ ਪ੍ਰਦੇਸ਼), 3 ਜਨਵਰੀ – ਉੱਤਰ ਪ੍ਰਦੇਸ਼ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਅੱਜ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਸਣੇ ਸਾਰੇ 14 ਮੁਲਜ਼ਮਾਂ ਖ਼ਿਲਾਫ਼ ਅਦਾਲਤ ਵਿੱਚ ਦੋਸ਼ ਪੱਤਰ ਦਾਖ਼ਲ ਕਰ ਦਿੱਤਾ। ਸੀਨੀਅਰ ਸਰਕਾਰੀ ਵਕੀਲ ਐੱਸਪੀ ਯਾਦਵ ਨੇ ਇੱਥੇ ਦੱਸਿਆ ਕਿ ਐੱਸਆਈਟੀ ਨੇ ਮੁੱਖ ਨਿਆਇਕ ਮੈਜਿਸਟਰੇਟ ਚਿੰਤਾਰਾਮ ਦੀ ਅਦਾਲਤ ਵਿੱਚ 5000 ਪੰਨਿਆਂ ਦਾ ਦੋਸ਼ ਪੱਤਰ ਦਾਖ਼ਲ ਕਰ ਦਿੱਤਾ ਹੈ। ਇਸ ਵਿੱਚ ਵੀਰੇਂਦਰ ਸ਼ੁਕਲ ਨਾਮ ਦੇ ਇਕ ਹੋਰ ਮੁਲਜ਼ਮ ਦਾ ਨਾਂ ਵੀ ਸ਼ਾਮਲ ਹੈ।
Home Page ਲਖੀਮਪੁਰ ਖੀਰੀ ਹਿੰਸਾ ਕਾਂਡ: ਐੱਸਆਈਟੀ ਵੱਲੋਂ 5000 ਪੰਨਿਆਂ ਦਾ ਦੋਸ਼ ਪੱਤਰ ਦਾਖ਼ਲ