ਨਵੀਂ ਦਿੱਲੀ, 4 ਅਪ੍ਰੈਲ – ਅੱਜ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵਿੱਚ ਲਖੀਮਪੁਰ ਖੀਰੀ ਮਾਮਲੇ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ, ਇਸ ਬਾਰੇ ਅੱਜ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਮ੍ਰਿਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਅਦਾਲਤ ਨੂੰ ਦੱਸਿਆ ਕਿ ਹਾਈ ਕੋਰਟ ਨੇ ਅਹਿਮ ਸਬੂਤਾਂ ਨੂੰ ਦਰਕਿਨਾਰ ਕਰਦਿਆਂ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੀ। ਕਿਸਾਨਾਂ ਵੱਲੋਂ ਪੇਸ਼ ਵਕੀਲ ਨੇ ਕਿਹਾ ਕਿ ਆਸ਼ੀਸ਼ ਨੂੰ ਪਤਾ ਸੀ ਕਿ ਉਸ ਰਸਤੇ ਵਿੱਚ ਕਿਸਾਨ ਧਰਨੇ ‘ਤੇ ਬੈਠੇ ਹਨ ਜਦੋਂ ਕਿ ਉਪ ਮੁੱਖ ਮੰਤਰੀ ਨੂੰ ਬਦਲਵਾਂ ਰੂਟ ਦਿੱਤਾ ਗਿਆ ਸੀ ਪਰ ਆਸ਼ੀਸ਼ ਜਾਣਬੁੱਝ ਕੇ ਕਿਸਾਨਾਂ ਵਾਲੇ ਰਸਤੇ ‘ਤੇ ਗਿਆ।
ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਕਮੇਟੀ ਨੇ ਸੁਪਰੀਮ ਕੋਰਟ ਨੂੰ ਸਟੇਟਸ ਰਿਪੋਰਟ ਸੌਂਪ ਦਿੱਤੀ। ਕਮੇਟੀ ਨੇ ਰਿਪੋਰਟ ਵਿੱਚ ਕਿਹਾ ਹੈ ਕਿ ਸਿੱਟ ਨੇ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਜ਼ਮਾਨਤ ਰੱਦ ਕਰਨ ਲਈ ਯੂਪੀ ਸਰਕਾਰ ਨੂੰ ਦੋ ਵਾਰੀ ਸਿਫ਼ਾਰਸ਼ ਕੀਤੀ ਸੀ। ਕਮੇਟੀ ਨੇ ਕਿਹਾ ਕਿ ਸਬੂਤਾਂ ਤੋਂ ਪੁਸ਼ਟੀ ਹੁੰਦੀ ਹੈ ਕਿ ਘਟਨਾ ਸਥਾਨ ‘ਤੇ ਆਸ਼ੀਸ਼ ਮਿਸ਼ਰਾ ਮੌਜੂਦ ਸੀ। ਦੱਸਣਯੋਗ ਹੈ ਕਿ ਲਖੀਮਪੁਰ ਦੇ ਤਿਕੁਨੀਆ ਵਿੱਚ ਅੱਠ ਜਣਿਆਂ ਦੀ ਮੌਤ ਹੋ ਗਈ ਸੀ ਤੇ ਕੇਂਦਰੀ ਰਾਜ ਮੰਤਰੀ ਦੇ ਲੜਕੇ ‘ਤੇ ਕਿਸਾਨਾਂ ਨੂੰ ਜੀਪ ਹੇਠ ਦਰੜਨ ਦੇ ਦੋਸ਼ ਲੱਗੇ ਸਨ।
Home Page ਲਖੀਮਪੁਰ ਖੀਰੀ ਹਿੰਸਾ: ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਬਾਰੇ ਫ਼ੈਸਲਾ...