ਨਵੀਂ ਦਿੱਲੀ, 2 ਫਰਵਰੀ – ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਆਗਾਮੀ ਲੋਕ ਸਭਾ ਦੀਆਂ ਚੋਣਾਂ ਇਕੱਠੇ ਲੜਨਗੀਆਂ ਅਤੇ ਦੋਵਾਂ ਪਾਰਟੀਆਂ ਵਿਚਾਲੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਾਂਗ ਹੀ ਗੱਠਜੋੜ ਜਾਰੀ ਰੱਖਣ ਲਈ ਸਹਿਮਤੀ ਬਣੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਇੱਥੇ ਬਸਪਾ ਮੁਖੀ ਕੁਮਾਰੀ ਮਾਇਆਵਤੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੀਟਿੰਗ ਕੀਤੀ।
ਬਸਪਾ ਵੱਲੋਂ ਜਾਰੀ ਇੱਕ ਬਿਆਨ ਵਿੱਚ ਦੱਸਿਆ ਗਿਆ ਕਿ ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਮੀਟਿੰਗ ਵਿੱਚ ਚਰਚਾ ਕੀਤੀ ਗਈ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੁਰਾਣੇ ਸਿਆਸੀ ਗੱਠਜੋੜ ਨੂੰ ਮਜ਼ਬੂਤ ਕੀਤਾ ਜਾਵੇ ਤੇ ਸਬੰਧਾਂ ਨੂੰ ਹੋਰ ਬੇਹਤਰ ਬਣਾਇਆ ਜਾਵੇ।
ਦੋਵਾਂ ਪਾਰਟੀਆਂ ਦੀ ਲੀਡਰਸ਼ਿਪ ਵਿੱਚ ਇਸ ਗੱਲ ’ਤੇ ਸਹਿਮਤੀ ਬਣੀ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਾਂਗ ਹੀ ਲੋਕ ਸਭਾ ਚੋਣਾਂ ਦੌਰਾਨ ਵੀ ਦੋਵਾਂ ਪਾਰਟੀਆਂ ਵਿੱਚ ਪੂਰਨ ਏਕਤਾ, ਇੱਕਜੁਟਤਾ ਅਤੇ ਤਾਲਮੇਲ ਹਰ ਸਮੇਂ ਕਾਇਮ ਰੱਖਿਆ ਜਾਵੇ ਕਿਉਂਕਿ ਵਿਰੋਧੀਆਂ ਦੀਆਂ ਸਜਿਸ਼ਾਂ ਦੇ ਬਾਵਜੂਦ ਅਕਾਲੀ ਦਲ-ਬਸਪਾ ਗੱਠਜੋੜ ਪਿੰਡਾਂ ਵਿੱਚ ਮਜਬੂਤ ਬਣ ਕੇ ਉੱਭਰਿਆ ਹੈ।
ਮਾਇਆਵਤੀ ਨੇ ਕਿਹਾ ਕਿ ਬਸਪਾ ਨੂੰ ਅਕਾਲੀ ਦਲ ਦੇ ਆਗੂਆਂ ’ਤੇ ਪੂਰਾ ਭਰੋਸਾ ਹੈ ਕਿ ਉਹ ਵੀ ਆਪਣੀ ਵੋਟ ਬਸਪਾ ਨੂੰ ਟਰਾਂਸਫਰ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਤਾਂ ਜੋ ਗਠਜੋੜ ਸਹੀ ਮਾਅਨਿਆਂ ’ਚ ਲਾਹੇਵੰਦ ਹੋਵੇ ਅਤੇ ਇਸ ਦੇ ਵੱਧ ਤੋਂ ਵੱਧ ਉਮੀਦਵਾਰ ਚੋਣ ਜਿੱਤਣ ਦਾ ਸੁਨੇਹਾ ਦੇ ਸਕਣ।
Home Page ਲੋਕ ਸਭਾ ਚੋਣਾਂ 2024: ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਮਿਲ ਕੇ ਲੜਨਗੇ,...