ਨਵੀਂ ਦਿੱਲੀ, 31 ਜਨਵਰੀ – ਦੇਸ਼ ਦੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਰੋਡ ਸ਼ੋਅ ਕੱਢਣ, ਪੈਦਲ ਯਾਤਰਾ, ਵਾਹਨ ਰੈਲੀਆਂ ਅਤੇ ਜਲੂਸਾਂ ‘ਤੇ ਲਗਾਈ ਪਾਬੰਦੀ ਨੂੰ ਹੁਣ 11 ਫਰਵਰੀ ਤੱਕ ਵਧਾ ਦਿੱਤੀ ਹੈ ਪਰ ਨਾਲ ਹੀ ਘਰ-ਘਰ ਪ੍ਰਚਾਰ ਅਤੇ ਜਨਤਕ ਮੀਟਿੰਗਾਂ ਸਬੰਧੀ ਨਿਯਮਾਂ ਵਿੱਚ ਛੋਟ ਦਿੱਤੀ ਹੈ।
ਨਵੀਆਂ ਛੋਟਾਂ ਅਨੁਸਾਰ ਹੁਣ ਘਰ ਘਰ ਪ੍ਰਚਾਰ ਕਰਨ ਵਾਲਿਆਂ ਦੀ ਗਿਣਤੀ 10 ਤੋਂ ਵਧਾ ਕੇ 20 ਕਰ ਦਿੱਤੀ ਗਈ ਹੈ ਜਦੋਂ ਕਿ ਜਨਤਕ ਮੀਟਿੰਗ ਵਿੱਚ ਹੁਣ 1,000 ਲੋਕਾਂ ਦੇ ਸ਼ਾਮਲ ਹੋਣ ਦੀ ਆਗਿਆ ਦਿੱਤੀ ਗਈ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਇਨਡੋਰ ਮੀਟਿੰਗ ਵਿੱਚ ਸ਼ਾਮਲ ਹੋਣ ਵਾਲਿਆਂ ਦੀ ਗਿਣਤੀ ਵੀ 300 ਤੋਂ ਵਧਾ ਕੇ 500 ਕਰ ਦਿੱਤੀ ਹੈ। ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਅਨੂਪ ਚੰਦਰ ਪਾਂਡੇ ਨਾਲ ਚੋਣਾਂ ਵਾਲੇ ਸੂਬਿਆਂ ਗੋਆ, ਮਨੀਪੁਰ, ਪੰਜਾਬ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਹਾਲਾਤ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਫ਼ੈਸਲਾ ਕੀਤਾ ਹੈ।
Home Page ਵਿਧਾਨ ਸਭਾ ਚੋਣਾਂ: ਚੋਣ ਕਮਿਸ਼ਨ ਨੇ ਰੋਡ ਸ਼ੋਅ ‘ਤੇ 11 ਫਰਵਰੀ ਤੱਕ...