ਚੰਡੀਗੜ੍ਹ, 18 ਫਰਵਰੀ – ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਸ਼ਾਮ ਤੋਂ ਚੋਣ ਪ੍ਰਚਾਰ ਰੁਕ ਗਿਆ ਹੈ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਉਮੀਦਵਾਰਾਂ ਦੇ ਭਵਿੱਖ ਦਾ ਫ਼ੈਸਲਾ ਮਸ਼ੀਨਾਂ ਵਿੱਚ ਬੰਦ ਹੋ ਜਾਵੇਗਾ। ਪੰਜਾਬ ਵਿੱਚ ਮੌਜੂਦਾ ਵਿਧਾਨ ਸਭਾ ਚੋਣਾਂ ਲਈ 1304 ਉਮੀਦਵਾਰ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 93 ਮਹਿਲਾ ਉਮੀਦਵਾਰ ਸ਼ਾਮਲ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ ਕਰੁਣਾ ਰਾਜੂ ਅਨੁਸਾਰ ਸੂਬੇ ਵਿੱਚ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮੀ 6 ਵਜੇ ਤੱਕ ਵੋਟਾਂ ਪੈਣਗੀਆਂ। ਇਨ੍ਹਾਂ ਚੋਣਾਂ ਦੇ ਨਤੀਜੇ 10 ਮਾਰਚ ਨੂੰ ਬਾਕੀ 4 ਸੂਬਿਆਂ ਦੇ ਚੋਣ ਨਤੀਜਿਆਂ ਨਾਲ ਹੀ ਆਉਣਗੇ।
ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ‘ਆਪ’ ਆਗੂ ਅਰਵਿੰਦ ਕੇਜਰੀਵਾਲ, ‘ਆਪ’ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਤੇ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਕ੍ਰਮਵਾਰ ਭਦੌੜ, ਜਲਾਲਾਬਾਦ, ਰਾਇਕੋਟ ਤੇ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕੀਤੇ ਗਏ। ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਪਟਿਆਲਾ ਵਿੱਚ ਰੋਡ ਸ਼ੋਅ ਕੀਤੇ ਗਏ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਨੇ ਵੀ ਚੋਣ ਪ੍ਰਚਾਰ ਕੀਤਾ।
Home Page ਵਿਧਾਨ ਸਭਾ ਚੋਣਾਂ 2022: ਪੰਜਾਬ ‘ਚ ਚੋਣ ਪ੍ਰਚਾਰ ਰੁਕਿਆ 20 ਫਰਵਰੀ ਨੂੰ...