ਨਵੀਂ ਦਿੱਲੀ, 25 ਜੁਲਾਈ – ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਗਠਜੋੜ ‘ਇੰਡੀਆ’ ਦਾ ਮਜ਼ਾਕ ਉਡਾਉਂਦੇ ਹੋਏ ਈਸਟ ਇੰਡੀਆ ਕੰਪਨੀ, ਇੰਡੀਅਨ ਮੁਜਾਹਿਦੀਨ ਅਤੇ ਪਾਪੂਲਰ ਫਰੰਟ ਆਫ਼ ਇੰਡੀਆ (ਪੀਐਫਆਈ) ਵਰਗੇ ਬਦਨਾਮ ਨਾਵਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਦੇਸ਼ ਦੇ ਨਾਮ ਦੀ ਵਰਤੋਂ ਨਾਲ ਲੋਕਾਂ ਨੂੰ ਕੁਰਾਹੇ ਨਹੀਂ ਪਾਇਆ ਜਾ ਸਕਦਾ। ਅੱਜ ਸ੍ਰੀ ਮੋਦੀ ਨੇ ਭਾਜਪਾ ਸੰਸਦੀ ਦਲ ਨੂੰ ਕੀਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਰੋਧੀ ਧਿਰ ਨਿਰਾਸ਼ ਹੈ ਅਤੇ ਇਸ ਦਾ ਵਿਵਹਾਰ ਦਰਸਾਉਂਦਾ ਹੈ ਕਿ ਉਸ ਨੇ ਵਿਰੋਧੀ ਧਿਰ ਵਿੱਚ ਲੰਮੇ ਅਰਸੇ ਤੱਕ ਬੈਠਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਭਰੋਸਾ ਜ਼ਾਹਰ ਕੀਤਾ ਕਿ ਭਾਜਪਾ 2024 ਦੀਆਂ ਚੋਣਾਂ ਤੋਂ ਬਾਅਦ ਲੋਕਾਂ ਦੇ ਸਮਰਥਨ ਨਾਲ ਸੱਤਾ ਵਿੱਚ ਆਵੇਗੀ ਅਤੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਅਗਲੇ ਕਾਰਜਕਾਲ ਵਿੱਚ ਭਾਰਤ ਤੀਜੀ ਸਭ ਤੋਂ ਵੱਡੀ ਆਰਥਿਕਤਾ ਬਣ ਜਾਵੇਗਾ।
ਜਦੋਂ ਕਿ ਕਾਂਗਰਸ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵਿਰੋਧੀ ਗੱਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇੰਡੀਆ) ‘ਤੇ ਨਿਸ਼ਾਨਾ ਸਾਧੇ ਜਾਣ ਤੋਂ ਬਾਅਦ ਦੋਸ਼ ਲਗਾਇਆ ਕਿ ਉਹ ਇਸ ਗੱਠਜੋੜ ਤੋਂ ਬਹੁਤ ਨਾਰਾਜ਼ ਹਨ ਅਤੇ ਵਿਰੋਧ ਕਰਦੇ ਹੋਏ ‘ਇੰਡੀਆ’ ਨੂੰ ਨਫ਼ਰਤ ਕਰਨ ਲੱਗ ਪਏ ਹਨ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਦੀ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਦੇ ਹੋਏ ਵਿਰੋਧੀ ਗੱਠਜੋੜ ‘ਇੰਡੀਆ’ ਨੂੰ ਦੇਸ਼ ਨੇ ਹੁਣ ਤੱਕ ਦਾ ਸਭ ਤੋਂ ‘ਦਿਸ਼ਾਹੀਣ’ ਕਰਾਰ ਦਿੱਤਾ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਗੱਠਜੋੜ ਨੂੰ ਈਸਟ ਇੰਡੀਆ ਕੰਪਨੀ, ਇੰਡੀਅਨ ਮੁਜਾਹਿਦੀਨ ਅਤੇ ਪਾਪੂਲਰ ਫਰੰਟ ਆਫ਼ ਇੰਡੀਆ (ਪੀਐਫਆਈ) ਵਰਗੇ ਬਦਨਾਮ ਨਾਵਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਦੇਸ਼ ਦੇ ਨਾਮ ਦੀ ਵਰਤੋਂ ਕਰਕੇ ਲੋਕਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ।
Home Page ਵਿਰੋਧੀਆਂ ਦੇ ਰਵੱਈਏ ਤੋਂ ਲਗਦੈ ਉਨ੍ਹਾਂ ਨੇ ਲੰਮੇ ਸਮੇਂ ਤੱਕ ਵਿਰੋਧੀ ਧਿਰ...