ਵੈਲਿੰਗਟਨ ਵਿਖੇ ਹਾਈ ਕਮਿਸ਼ਨ ਆਫ਼ ਇੰਡੀਆ ਵਿਖੇ 15 ਅਗਸਤ ਨੂੰ ਤਿਰੰਗਾ ਲਹਿਰਾਇਆ ਜਾਵੇਗਾ

ਵੈਲਿੰਗਟਨ, 9 ਅਗਸਤ – ਹਾਈ ਕਮਿਸ਼ਨ ਆਫ਼ ਇੰਡੀਆ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ 15 ਅਗਸਤ ਦਿਨ ਮੰਗਲਵਾਰ ਨੂੰ ਭਾਰਤ ਦੇ 77ਵੇਂ ਸੁਤੰਤਰਤਾ ਦਿਵਸ ਮੌਕੇ ਵੈਲਿੰਗਟਨ ਸਥਿਤ ਭਾਰਤੀ ਹਾਈ ਕਮਿਸ਼ਨ ਵਿਖੇ ਭਾਰਤ ਦਾ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ।
15 ਅਗਸਤ ਦਿਨ ਮੰਗਲਵਾਰ ਨੂੰ ਸੁਤੰਤਰਤਾ ਦਿਵਸ ਦੇ ਜਸ਼ਨ ਦਾ ਸਮਾਗਮ ਸਵੇਰੇ 9.15 ਵਜੇ ਹਾਈ ਕਮਿਸ਼ਨ ਆਫ਼ ਇੰਡੀਆ ਦੇ ਦਫ਼ਤਰ 72 ਪੀਪੀਟਿਆ ਸਟ੍ਰੀਟ, ਥੋਰਡਨ, ਵੈਲਿੰਗਟਨ 6011 ਵਿਖੇ ਭਾਰਤ ਦਾ ਤਿਰੰਗਾ ਝੰਡਾ ਲਹਿਰਾ ਕੇ ਮਨਾਇਆ ਜਾਏਗਾ।
ਭਾਰਤ ਦੇ ਹਾਈ ਕਮਿਸ਼ਨ ਵੱਲੋਂ ਨਿਊਜ਼ੀਲੈਂਡ ਰਹਿੰਦੇ ਸਾਰੇ ਭਾਰਤੀ ਨਾਗਰਿਕਾਂ, ਭਾਰਤੀ ਮੂਲ ਦੇ ਵਿਅਕਤੀਆਂ ਅਤੇ ਭਾਰਤ ਦੇ ਦੋਸਤਾਂ ਨੂੰ ਸੁਤੰਤਰਤਾ ਦਿਵਸ ਦੇ ਜਸ਼ਨ ਵਿੱਚ ਸ਼ਾਮਿਲ ਹੋਣ ਲਈ ਹਾਰਦਿਕ ਸੱਦਾ ਦਿੱਤਾ ਗਿਆ ਹੈ।