ਇਸਲਾਮਾਬਾਦ, 12 ਅਪ੍ਰੈਲ – ਮੁੱਖ ਵਿਰੋਧੀ ਧਿਰ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਆਗੂ ਸ਼ਾਹਬਾਜ਼ ਸ਼ਰੀਫ਼ ਨਿਰਵਿਰੋਧ ਪਾਕਿਸਤਾਨ ਦੇ 23ਵੇਂ ਨਵੇਂ ਪ੍ਰਧਾਨ ਮੰਤਰੀ ਚੁਣੇ ਗਏ ਹਨ। ਕੌਮੀ ਅਸੈਂਬਲੀ ਵਿੱਚ ਬਹੁਮਤ ਸਾਬਤ ਕਰਨ ਤੋਂ ਬਾਅਦ ਉਪ ਰਾਸ਼ਟਰਪਤੀ ਸਾਦਿਕ ਸੰਜਰਾਨੀ ਨੇ ਮੀਐਮਐੱਲ-ਐਨ ਦੇ ਆਗੂ ਸ਼ਾਹਬਾਜ਼ ਸ਼ਰੀਫ਼ ਨੂੰ ਅਹੁਦੇ ਦੀ ਸੁਹੰ ਚੁਕਾਈ।
ਉਹ ਸਾਬਕਾ ਹੋਏ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਥਾਂ ਲੈਣਗੇ, ਜਿਨ੍ਹਾਂ ਨੂੰ 9 ਅਪ੍ਰੈਲ ਦਿਨ ਸ਼ਨਿੱਚਰਵਾਰ ਨੂੰ ਬੇਭਰੋਸਗੀ ਮਤੇ ‘ਤੇ ਵੋਟਿੰਗ ਜ਼ਰੀਏ ਗੱਦੀਓ ਲਾਂਭੇ ਕਰ ਦਿੱਤਾ ਗਿਆ ਸੀ। ਪ੍ਰਧਾਨ ਮੰਤਰੀ ਬਣੇ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਸਰਕਾਰ ਨੂੰ ਸੰਸਦ ‘ਚ 174 ਵੋਟਾਂ ਮਿਲੀਆਂ ਜਦੋਂ ਕਿ ਬਹੁਮਤ ਦਾ ਆਂਕੜੇ ਲਈ 172 ਵੋਟਾਂ ਦੀ ਲੋੜ ਸੀ, ਉਨ੍ਹਾਂ ਨੂੰ ਬਹੁਮਤ ਤੋਂ 2 ਵੋਟਾਂ ਜ਼ਿਆਦਾ ਮਿਲੀਆਂ ਹਨ।
ਇਸ ਦੌਰਾਨ ਪਹਿਲਾਂ ਕੀਤੇ ਐਲਾਨ ਮੁਤਾਬਿਕ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਸੰਸਦ ਮੈਂਬਰਾਂ ਨੇ ਕੌਮੀ ਅਸੈਂਬਲੀ ‘ਚ ਵੋਟਿੰਗ ਦਾ ਅਮਲ ਸ਼ੁਰੂ ਹੋਣ ਤੋਂ ਪਹਿਲਾਂ ਆਪਣੇ ਅਸਤੀਫ਼ੇ ਸੌਂਪ ਦਿੱਤੇ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੌਮੀ ਅਸੈਂਬਲੀ ਦੇ ਮੈਂਬਰ ਵਜੋਂ ਅਸਤੀਫ਼ਾ ਦਿੰਦਿਆਂ ਕਿਹਾ ਕਿ ਉਹ ਅਸੈਂਬਲੀ ਵਿੱਚ ‘ਚੋਰਾਂ’ ਨਾਲ ਨਹੀਂ ਬੈਠਣਗੇ। ਉਨ੍ਹਾਂ ਦੀ ਪਾਰਟੀ ਪੀਟੀਆਈ ਨੇ ਵੋਟਿੰਗ ਦਾ ਬਾਈਕਾਟ ਕਰਦਿਆਂ ਅਸੈਂਬਲੀ ‘ਚੋਂ ਵਾਕਆਊਟ ਕੀਤਾ।
Home Page ਸ਼ਾਹਬਾਜ਼ ਸ਼ਰੀਫ਼ ਬਣੇ ਪਾਕਿਸਤਾਨ ਦੇ 23ਵੇਂ ਨਵੇਂ ਪ੍ਰਧਾਨ ਮੰਤਰੀ