ਆਕਲੈਂਡ (ਬਲਜਿੰਦਰ ਰੰਧਾਵਾ ਸੋਨੂੰ) – ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁਖ ਰਖ ਕੇ ਗੁਰਦਵਾਰਾ ਨਾਨਕਸਰ ਮੈਨੁਰੇਵਾ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ। ਸੰਗਤਾਂ ਵਲੋਂ ਰਖਾਏ ਗਏ ਅਖੰਡ ਪਾਠ ਦੀ ਸਮਾਪਤੀ ਤੋਂ ਉਪਰੰਤ ਗੁਰੂ ਘਰ ਦੇ ਕੀਰਤਨੀ ਜਥੇ ਭਾਈ ਈਸ਼ਵਰ ਸਿੰਘ ਨੇ ਗੁਰਬਾਣੀ ਦੇ ਕੀਰਤਨ ਰਹੀ ਸੰਗਤਾਂ ਨੂੰ ਗੁਰੂ ਮਹਾਰਾਜ ਜੀ ਦੇ ਚਰਨਾ ਨਾਲ ਜੋੜਿਆ। ਭਾਈ ਹਰਦੀਪ ਸਿੰਘ ਸਾਂਧੜਾ ਦੇ ਢਾਡੀ ਜਥੇ (ਜੋ ਕੀ ਗੁਰਦੁਆਰਾ ਟੀ-ਪੁੱਕੀ ਦੇ ਸੱਦੇ ਤੇ ਨਿਊਜ਼ੀਲੈਂਡ ਪਹੁੰਚਿਆ ਹੋਇਆ ਹੈ) ਨੇ ਪੰਚਮ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਵਲੋਂ ਜੋ 2 ਮਈ ਤੋਂ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਚਲ ਰਹੀ ਸੀ ਉਸ ਦੀ ਵੀ ਅੱਜ ਸਮਾਪਤੀ ਦੀ ਅਰਦਾਸ ਕੀਤੀ ਗਈ । ਅੱਜ ਦੇ ਇਸ ਸਮਾਗਮ ਵਿੱਚ ਲੰਗਰਾਂ ਦੀ ਸੇਵਾ ਸ: ਰੇਸ਼ਮ ਸਿੰਘ ਤੱਗੜ ਦੇ ਪਰਿਵਾਰ ਵਲੋਂ ਆਪਣੀ ਬੱਚੀ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਕਰਵਾਈ ਗਈ ।ਅੰਤ ਵਿੱਚ ਗੁਰੂ ਘਰ ਦੇ ਸੇਵਾਦਾਰ ਭਾਈ ਗੁਰਚਰਨ ਸਿੰਘ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਭਾਈ ਹਰਦੀਪ ਸਿੰਘ ਦੇ ਜਥੇ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
NZ News ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਨਾਨਕਸਰ ਮੈਨੁਰੇਵਾ ਵਿਖੇ...