ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ ਚੈਨਲ ਸਥਾਪਤ ਕੀਤਾ ਜਾਵੇਗਾ

ਬੰਦੀ ਸਿੰਘਾਂ ਦੀ ਰਿਹਾਈ ਲਈ 1 ਦਸੰਬਰ ਤੋਂ ਦਸਤਖ਼ਤ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ
ਅੰਮ੍ਰਿਤਸਰ, 22 ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਅੰਤ੍ਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ‘ਚ ਕਈ ਫ਼ੈਸਲੇ ਲਏ ਗਏ। ਇਨ੍ਹਾਂ ਬਾਰੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨੂੰ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਉਂਦੇ ਸਮੇਂ ‘ਚ ਆਪਣੇ ਸਮੂਹ ਵਿਦਿਅਕ ਅਦਾਰਿਆਂ ਅਤੇ ਗੁਰਦੁਆਰਿਆਂ ਵਿਚ ਵਿਸ਼ੇਸ਼ ਹਸਤੀਆਂ ਨੂੰ ਛੱਡ ਕੇ ਬਾਕੀਆਂ ਨੂੰ ਸਿਰੋਪਾਓ ਦੇਣਾ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲੀ ਦਸੰਬਰ ਤੋਂ ਦੇਸ਼ ਪੱਧਰ ‘ਤੇ ਦਸਤਖ਼ਤ ਮੁਹਿੰਮ ਚਲਾਈ ਜਾਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਯੂ-ਟਿਊਬ ਚੈਨਲ ਸਥਾਪਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ ਅਗਲੇ ਹੁਕਮਾਂ ਤੱਕ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣਗੇ।