ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ ਹੋਏ

ਨਵੀਂ ਦਿੱਲੀ, 19 ਅਪ੍ਰੈਲ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਕੋਰੋਨਾ ਪਾਜ਼ੇਟਿਵ ਹੋਣ ਉੱਤੇ ਉਨ੍ਹਾਂ ਨੂੰ ਏਮਸ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਏਮਸ ਦੇ ਟਰੌਮਾ ਸੈਂਟਰ ‘ਚ ਭਰਤੀ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਮਨਮੋਹਨ ਸਿੰਘ ਨੂੰ ਅੱਜ ਸਵੇਰੇ ਹਲਕਾ ਬੁਖ਼ਾਰ ਸੀ ਅਤੇ ਬਾਅਦ ‘ਚ ਜਾਂਚ ਦੌਰਾਨ ਉਨ੍ਹਾਂ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨੇ ਕੋਰੋਨਾ ਦੇ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਲਈਆਂ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਪਾਰਟੀ ਦੇ ਕਈ ਹੋਰ ਆਗੂਆਂ ਨੇ ਡਾ. ਮਨਮੋਹਨ ਸਿੰਘ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।