ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਪੰਜਾਬ ਲੋਕ ਕਾਂਗਰਸ’ ਬਣਾਈ

ਚੰਡੀਗੜ੍ਹ, 2 ਨਵੰਬਰ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਆਪਣਾ ਅਸਤੀਫ਼ਾ ਸੋਨੀਆ ਗਾਂਧੀ ਨੂੰ ਭੇਜਿਆ। ਪਹਿਲਾਂ ਇਹ ਚਰਚੇ ਵੀ ਚੱਲੇ ਸਨ ਕਿ ਕਾਂਗਰਸ ਵੱਲੋਂ ਕੈਪਟਨ ਨਾਲ ਗਿਲੇ ਸ਼ਿਕਵੇ ਦੂਰ ਕੀਤੇ ਜਾਣਗੇ ਪਰ ਕੈਪਟਨ ਨੇ ਸਾਫ਼ ਕਰ ਦਿੱਤਾ ਸੀ ਕਿ ਉਹ ਕਾਂਗਰਸ ਨਾਲ ਜੁੜੇ ਨਹੀਂ ਰਹਿਣਗੇ। ਇਸ ਦੇ ਨਾਲ ਹੀ ਕੈਪਟਨ ਨੇ ਨਵੀਂ ਪਾਰਟੀ ਦਾ ਐਲਾਨ ਵੀ ਕਰ ਦਿੱਤਾ, ਜਿਸ ਦਾ ਨਾਂ ‘ਪੰਜਾਬ ਲੋਕ ਕਾਂਗਰਸ’ ਰੱਖਿਆ ਗਿਆ ਹੈ।