ਚੰਡੀਗੜ੍ਹ, 22 ਅਗਸਤ – ਖ਼ਰੀਫ਼ ਦੇ ਸੀਜ਼ਨ ਦੌਰਾਨ ਪੰਜਾਬ ਦੀਆਂ ਨਹਿਰਾਂ ‘ਚ ਪਾਣੀ ਛੱਡਣ ਦੇ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਜਾਈ ਵਿਭਾਗ ਦੇ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 23 ਤੋਂ 30 ਅਗਸਤ,2013 ਤੱਕ ਰੋਪੜ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬ੍ਰਾਂਚਾਂ ਜਿਵੇਂ ਕਿ ਬਿਸਤ ਦੋਆਬਾ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫ਼ੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।
ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਅਤੇ ਬ੍ਰਾਂਚਾਂ, ਜੋ ਗਰੁੱਪ ‘ਏ’ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ। ਬੁਲਾਰੇ ਅਨੁਸਾਰ ਹਰੀਕੇ ਅਤੇ ਫ਼ਿਰੋਜ਼ਪੁਰ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ, ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਵਾਹੇ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ ਜਦ ਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਅਤੇ ਇਸ ਦੇ ਰਜਵਾਹਿਆਂ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ। ਸਿੰਜਾਈ ਵਿਭਾਗ ਦੇ ਬੁਲਾਰੇ ਨੇ ਅੱਗੇ ਹੋਰ ਦੱਸਿਆ ਕਿ ਅੱਪਰ ਬਾਰੀ ਦੋਆਬਾ ਕੈਨਾਲ ਸਿਸਟਮ ‘ਚ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਵਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ ਜਦੋਂ ਕਿ ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ ਅਤੇ ਸਭਰਾਉਂ ਬ੍ਰਾਂਚ ਅਤੇ ਇਨ੍ਹਾਂ ਦੇ ਰਜਵਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
Indian News ਸਿੰਜਾਈ ਵਿਭਾਗ ਨੇ 23 ਤੋਂ 30 ਅਗਸਤ ਤੱਕ ਪੰਜਾਬ ਦੀਆਂ ਨਹਿਰਾਂ ‘ਚ...