ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮਾਨਸਾ, 7 ਜੂਨ – ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਮਾਨਸਾ ਨੇੜਲੇ ਪਿੰਡ ਮੂਸਾ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਨੂੰ ਮਿਲ ਕੇ ਦੁੱਖ ਪ੍ਰਗਟ ਕੀਤਾ ਅਤੇ ਸਿੱਧੂ ਮੂਸੇਵਾਲਾ ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਰਾਹੁਲ ਨੇ ਪਰਿਵਾਰ ਨਾਲ ਲਗਭਗ ਇੱਕ ਘੰਟਾ ਬਿਤਾਇਆ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿਸ ਤਰ੍ਹਾਂ ਦਾ ਮਹਿਸੂਸ ਹੁਣ ਰਿਸ਼ਤੇਦਾਰ, ਦੋਸਤ-ਮਿੱਤਰ ਅਤੇ ਪਰਿਵਾਰ ਵਾਲੇ ਕਰ ਰਹੇ ਹਨ, ਉਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਵਰਕਰ ਹੋਣ ਨਾਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਕਾਂਗਰਸ ਆਪਣਾ ਫ਼ਰਜ਼ ਸਮਝਦੀ ਹੈ ਤੇ ਇਸ ਲਈ ਉਹ ਪਰਿਵਾਰ ਦੀ ਹਰ ਤਰ੍ਹਾਂ ਨਾਲ ਸਹਾਇਤਾ ਕਰਨਗੇ। ਉਨ੍ਹਾਂ ਨਾਲ ਚੰਡੀਗੜ੍ਹ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਆਏ ਸਨ।