ਲੰਬੀ, 16 ਮਾਰਚ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕੋਰੋਨਾ ਪਾਜ਼ੇਟਿਵ ਹੋ ਗਏ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ। ਸੂਤਰਾਂ ਅਨੁਸਾਰ ਸ. ਬਾਦਲ ਨੇ ਚੰਡੀਗੜ੍ਹ ਵਿੱਚ ਕੋਰੋਨਾ ਟੈੱਸਟ ਕਰਵਾਇਆ ਸੀ। ਰਿਪੋਰਟ ਆਉਣ ਮਗਰੋਂ ਉਹ ਏਕਾਂਤਵਾਸ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਬੀਤੇ ਦਿਨਾਂ ਵਿੱਚ ਉਨ੍ਹਾਂ ਦੇ ਸੰਪਰਕ ‘ਚ ਆਏ ਹਨ ਉਹ ਕੋਰੋਨਾ ਦਾ ਟੈੱਸਟ ਕਰਵਾਉਣ। ਜਦਕਿ ਸਾਬਕਾ ਉੱਪ ਮੁੱਖ ਮੰਤਰੀ ਦੇ ਐੱਸਪੀ (ਸੁਰੱਖਿਆ) ਹਰਮੀਤ ਸਿੰਘ ਦਿਓਲ, ਨਿੱਜੀ ਸਕੱਤਰ ਵਿਨੀਤਪਾਲ ਹੈਪੀ ਸਮੇਤ ਹੋਰ ਟੀਮ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਸੁਖਬੀਰ ਬਾਦਲ ਨੇ ਬੀਤੇ ਹਫ਼ਤੇ ਪਹਿਲਾਂ ਲਗਾਤਾਰ ਤਿੰਨ ਦਿਨ ਲੰਬੀ ਹਲਕੇ ਦੇ ਕਰੀਬ ਪਿੰਡਾਂ ਦੇ ਅਕਾਲੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਸਨ। ਹਰੇਕ ਮੀਟਿੰਗ ਤੋਂ 15 ਤੋਂ 35 ਵਰਕਰ ਤੇ ਆਗੂ ਸ਼ਾਮਲ ਹੋਏ ਸਨ। ਇਸ ਤੋਂ ਇਲਾਵਾ ਉਨ੍ਹਾਂ ਕੱਲ੍ਹ ਅਤੇ ਪਰਸੋਂ ਜਲਾਲਾਬਾਦ ਤੇ ਖੇਮਕਰਨ ‘ਚ ਭਰਵੀਆਂ ਰੈਲੀਆਂ ਨੂੰ ਵੀ ਸੰਬੋਧਨ ਕੀਤਾ ਸੀ। ਸੋਸ਼ਲ ਮੀਡੀਆ ‘ਤੇ ਖ਼ੁਦ ਦੇ ਪਾਜ਼ੇਟਿਵ ਹੋਣ ਦੀ ਜਾਣਕਾਰੀ ਸਾਂਝੀ ਕਰਦਿਆਂ ਸੁਖਬੀਰ ਬਾਦਲ ਨੇ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲਿਆਂ ਨੂੰ ਕੋਰੋਨਾ ਟੈੱਸਟ ਕਰਵਾਉਣ ਦੀ ਅਪੀਲ ਕੀਤੀ ਹੈ।
Home Page ਸੁਖਬੀਰ ਬਾਦਲ ਨੂੰ ਕੋਰੋਨਾ, ਉਨ੍ਹਾਂ ਆਪਣੇ ਆਪ ਨੂੰ ਏਕਾਂਤਵਾਸ ਕੀਤਾ