ਸ਼ਿਮਲਾ, 11 ਦਸੰਬਰ – ਚਾਰ ਵਾਰ ਦੇ ਵਿਧਾਇਕ ਅਤੇ ਬੱਸ ਡਰਾਈਵਰ ਦੇ ਪੁੱਤਰ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਇਥੇ ਦੇ ਇਤਿਹਾਸਕ ਰਿੱਜ ਮੈਦਾਨ ’ਤੇ ਹੋਏ ਹਲਫ਼ਦਾਰੀ ਸਮਾਗਮ ’ਚ ਹਿਮਾਚਲ ਪ੍ਰਦੇਸ਼ ਦੇ 15ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ। ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੇ ਸੁੱਖੂ (58) ਅਤੇ ਮੁਕੇਸ਼ ਅਗਨੀਹੋਤਰੀ (60) ਨੂੰ ਹਲਫ਼ ਦਿਵਾਇਆ। ਪਿਛਲੀ ਵਿਧਾਨ ਸਭਾ ’ਚ ਵਿਰੋਧੀ ਧਿਰ ’ਚ ਆਗੂ ਰਹੇ ਅਗਨੀਹੋਤਰੀ ਸੂਬੇ ਦੇ ਪਹਿਲੇ ਉਪ ਮੁੱਖ ਮੰਤਰੀ ਹਨ।
ਹਲਫ਼ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੱਖੂ ਨੇ ਕਿਹਾ ਕਿ ਉਹ ਪਹਿਲੀ ਹੀ ਕੈਬਨਿਟ ਮੀਟਿੰਗ ’ਚ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਫ਼ੈਸਲੇ ਨੂੰ ਲਾਗੂ ਕਰਨਗੇ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਦਿੱਤੀਆਂ ਸਾਰੀਆਂ 10 ਗਾਰੰਟੀਆਂ ਨੂੰ ਸਰਕਾਰ ਵੱਲੋਂ ਪੂਰਾ ਕੀਤਾ ਜਾਵੇਗਾ। ਪਾਰਟੀ ਆਗੂਆਂ ਨੇ ਹਲਫ਼ਦਾਰੀ ਸਮਾਗਮ ਤੋਂ ਪਹਿਲਾਂ ਵੀਰਭੱਦਰ ਸਿੰਘ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।
Home Page ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ 15ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ,...