ਨਵੀਂ ਦਿੱਲੀ, 2 ਮਾਰਚ – ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਨੇ ਅੱਜ ਫੈਸਲਾ ਸੁਣਾਇਆ ਹੈ ਕਿ ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਅਤੇ ਭਾਰਤ ਦੇ ਚੀਫ ਜਸਟਿਸ ਦੀ ਕਮੇਟੀ ਵੱਲੋਂ ਕੀਤੀ ਜਾਵੇੇ। ਸਰਵਉੱਚ ਅਦਾਲਤ ਨੇ ਕਿਹਾ ਕਿ ਜੇ ਵਿਰੋਧੀ ਧਿਰ ਦਾ ਨੇਤਾ ਮੌਜੂਦ ਨਹੀਂ ਹੈ ਤਾਂ ਲੋਕ ਸਭਾ ਵਿਚ ਸਭ ਤੋਂ ਵੱਡੀ ਵਿਰੋਧੀ ਪਾਰਟੀ ਦੇ ਨੇਤਾ ਨੂੰ ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ‘ਤੇ ਕਮੇਟੀ ਵਿਚ ਲਿਆ ਜਾਵੇਗਾ। ਅਦਾਲਤ ਨੇ ਕਿਹਾ ਕਿ ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਪ੍ਰਧਾਨ ਮੰਤਰੀ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਭਾਰਤ ਦੇ ਚੀਫ ਜਸਟਿਸ ਦੀ ਸ਼ਮੂਲੀਅਤ ਵਾਲੀ ਕਮੇਟੀ ਦੀ ਸਿਫ਼ਾਰਸ਼ ‘ਤੇ ਰਾਸ਼ਟਰਪਤੀ ਵੱਲੋਂ ਕੀਤੀ ਜਾਵੇਗੀ। ਸਰਬਸੰਮਤੀ ਨਾਲ ਸੁਣਾਏ ਫੈਸਲੇ ਵਿਚ ਸੁਪਰੀਮ ਕੋਰਟ ਨੇ ਚੋਣ ਪ੍ਰਕਿਰਿਆਵਾਂ ਵਿਚ ਨਿਰਪੱਖਤਾ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਲੋਕਤੰਤਰ ਲੋਕਾਂ ਦੀ ਇੱਛਾ ਨਾਲ ਜੁੜਿਆ ਹੋਇਆ ਹੈ। ਚੋਣਾਂ ਯਕੀਨੀ ਤੌਰ ’ਤੇ ਨਿਰਪੱਖ ਹੋਣੀਆਂ ਚਾਹੀਦੀਆਂ ਹਨ। ਲੋਕਤੰਤਰ ਵਿੱਚ ਚੋਣਾਂ ਵਿੱਚ ਨਿਰਪੱਖਤਾ ਬਰਕਰਾਰ ਰਹਿਣੀ ਚਾਹੀਦੀ ਹੈ, ਨਹੀਂ ਤਾਂ ਇਸ ਦੇ ਭਿਆਨਕ ਨਤੀਜੇ ਨਿਕਲਣਗੇ।
Home Page ਸੁਪਰੀਮ ਕੋਰਟ ਦਾ ਮੁੱਖ ਚੋਣ ਕਮਸ਼ਿਨਰ ਤੇ ਚੋਣ ਕਮਸ਼ਿਨਰਾਂ ਦੀ ਨਯਿੁਕਤੀ ‘ਤੇ...