ਸ੍ਰੀ ਦਰਬਾਰ ਸਾਹਿਬ ‘ਚ ਹਰਮੋਨੀਅਮ ਦੀ ਥਾਂ ਤੰਤੀ ਸਾਜ਼ਾਂ ਨਾਲ ਕੀਰਤਨ – ਐੱਸਜੀਪੀਸੀ ਪ੍ਰਧਾਨ ਧਾਮੀ

ਫ਼ਤਿਹਗੜ੍ਹ ਸਾਹਿਬ, 26 ਮਈ – ਇੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਇੱਕ ਸਮਾਗਮ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ‘ਚ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਦਾ ਫ਼ੈਸਲਾ ਤਿੰਨ ਸਾਲ ਬਾਅਦ ਲਾਗੂ ਕੀਤਾ ਜਾਵੇਗਾ ਤੇ ਜੋ ਰਾਗੀ ਹਰਮੋਨੀਅਮ ਨਾਲ ਕੀਰਤਨ ਕਰਦੇ ਹਨ। ਉਹ ਇਹ ਸਾਜ਼ਾਂ ਨੂੰ ਤਿੰਨ ਸਾਲ ਦੇ ਸਮੇਂ ਦੌਰਾਨ ਸਿੱਖ ਕੇ ਕੀਰਤਨ ਕਰਨਾ ਸ਼ੁਰੂ ਕਰ ਦੇਣਗੇ। ਇਸ ਤੋਂ ਇਲਾਵਾ ਪ੍ਰਧਾਨ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਥਿਆਰ ਰੱਖਣ ਬਾਰੇ ਜੋ ਬਿਆਨ ਦਿੱਤਾ ਸੀ ਉਸ ਨੂੰ ਮੀਡੀਆ ਤੇ ਲੋਕ ਤੋੜ-ਮਰੋੜ ਕੇ ਪੇਸ਼ ਨਾ ਕਰਨ, ਕਿਉਂਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਵਲ ਲਾਇਸੈਂਸੀ ਹਥਿਆਰ ਰੱਖਣ ਦੀ ਗੱਲ ਕੀਤੀ ਹੈ ਨਾ ਕਿ ਗ਼ੈਰ-ਕਾਨੂੰਨੀ ਹਥਿਆਰ ਰੱਖਣ ਦੀ।